ਬਠਿੰਡਾ ਪੁਲਿਸ ਨੇ 17 ਲੱਖ ਰੁਪਏ ਤੋਂ ਵੱਧ ਦੀ ਕੀਮਤ ਦੇ ਮੋਬਾਇਲ ਲੱਭ ਕੇ ਅਸਲ ਮਾਲਕਾਂ ਹਵਾਲੇ ਕੀਤੇ
ਅਸ਼ੋਕ ਵਰਮਾ
ਬਠਿੰਡਾ, 7 ਜਨਵਰੀ 2025 :ਬਠਿੰਡਾ ਪੁਲਿਸ ਵੱਲੋ CEIR (Central Equipment Identity Register) ਪੋਰਟਲ ਦੀ ਮੱਦਦ ਨਾਲ 106 ਗੁੰਮ ਹੋਏ ਮੋਬਾਇਲ ਫੋਨ (ਕੁੱਲ ਕੀਮਤ ਕਰੀਬ 17.25 ਲੱਖ ਰੁਪਏ) ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ ਗਏ ਹਨ। ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਬਠਿੰਡਾ ਦੀ ਸਮੁੱਚੀ ਸਾਂਝ ਸਟਾਫ ਦੀ ਪੁਲਿਸ ਟੀਮ ਦੇ ਤਜ਼ਰਬੇਕਾਰ ਕਰਮਚਾਰੀਆਂ ਦੀ ਇੱਕ ਸਾਂਝੀ ਟੀਮ ਨੇ ਪ੍ਰੰਪਰਾਗਤ ਅਤੇ ਆਧੁਨਿਕ ਵਿਗਿਆਨਕ ਤਕਨੀਕ ਦੇ ਸੁਮੇਲ ਦੀ ਵਰਤੋਂ ਕਰਦੇ ਹੋਏ ਇਸ ਮੁਹਿੰਮ ਦੌਰਾਨ ਅੱਜ 106 ਗੁੰਮ ਹੋਏ ਮੋਬਾਇਲ ਫੋਨ ਲੱਭ ਕੇ ਉਹਨਾਂ ਦੇ ਮਾਲਕਾਂ ਦੇ ਹਵਾਲੇ ਕੀਤੇ ਗਏ, ਜਿੰਨ੍ਹਾ ਦੀ ਕੁੱਲ ਕੀਮਤ ਕਰੀਬ 17.25 ਲੱਖ ਰੁਪਏ ਬਣਦੀ ਹੈ। ਉਹਨਾਂ ਦੱਸਿਆ ਕਿ ਇਹ ਪੋਰਟਲ ਅਪ੍ਰੈਲ ਸਾਲ 2023 ਤੋ ਚਾਲੂ ਹੋਇਆ ਹੈ। ਜਿਸ ਰਾਹੀ ਹੁਣ ਤੱਕ ਬਠਿੰਡਾ ਪੁਲਿਸ ਵੱਲੋਂ ਕੁੱਲ 448 ਮੋਬਾਇਲ ਫੋਨ ਰਿਕਵਰ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਬਠਿੰਡਾ ਪੁਲਿਸ ਲਗਾਤਾਰ 24 ਘੰਟੇ ਆਪਣੇ ਕੰਮ ਵਿਚ ਮੁਸਤੈਦ ਹੈ, ਜਿਸਦੇ ਸਿੱਟੇ ਵਜੋੋਂ ਭਵਿਖ ਵਿਚ ਪਬਲਿਕ ਦੇ ਬਾਕੀ ਰਹਿੰਦੇ ਗੁੰਮਸ਼ੁਦਾ ਮੋਬਾਇਲ ਫੋੋਨ ਬਰਾਮਦ ਹੋਣ ਦੀ ਵੱਡੀ ਉਮੀਦ ਹੈ।ਅਖੀਰ ਵਿੱਚ CEIR (Central Equipment Identity Register) ਪੋਰਟਲ ਸਬੰਧੀ ਜਾਣੂ ਕਰਾਉਦੇ ਹੋਏ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਇਲ ਫੋਨ ਗੁੰਮ ਹੋ ਜਾਦਾ ਹੈ ਤਾਂ ਉਹ ਤੁਰੰਤ CEIR (Central Equipment Identity Register) ਪੋਰਟਲ ਪਰ ਆਨਲਾਇਨ ਜਾਂ ਨੇੜਲੇ ਪੁਲਿਸ ਸਾਂਝ ਕੇਂਦਰ ਵਿੱਚ ਇਸ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣ। ਪਬਲਿਕ ਦੇ ਗੁੰਮਸੁਦਾ ਮੋਬਾਇਲ ਫੋਨਾਂ ਦੀ ਬਰਾਮਦਗੀ ਸਬੰਧੀ ਬਠਿੰਡਾ ਪੁਲਿਸ ਵੱਲੋੋਂ ਆਰੰਭੀ ਮੁਹਿੰਮ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰਹੇਗੀ।