ਫੋਟੋ ਵਾਲੀਆਂ ਵੋਟਰ ਸੂਚੀਆਂ ਦੀ ਕੀਤੀ ਗਈ ਅੰਤਿਮ ਪ੍ਰਕਾਸ਼ਨਾ: ਪੂਨਮ ਸਿੰਘ
ਅਸ਼ੋਕ ਵਰਮਾ
ਬਠਿੰਡਾ, 7 ਜਨਵਰੀ 2025: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰ ਤੇ ਜ਼ਿਲ੍ਹੇ ਭਰ ਦੀਆਂ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਦੇ ਸਬੰਧ ਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਪੂਨਮ ਸਿੰਘ ਨੇ ਦੱਸਿਆ ਕਿ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵੇ/ਇਤਰਾਜਾਂ ਦੇ ਆਧਾਰ ਤੇ 7 ਜਨਵਰੀ 2025 ਨੂੰ ਕੁੱਲ ਵੋਟਰਾਂ ਦੀ ਗਿਣਤੀ 10,52,337 ਹੋ ਗਈ ਹੈ।
ਇਨ੍ਹਾਂ ਵੋਟਰਾਂ ਚ ਪੁਰਸ਼ 553489 ਇਸਤਰੀ 498820 ਅਤੇ ਥਰਡ ਜੈਂਡਰ 28 ਵੋਟਰ ਸ਼ਾਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਚ ਦਿਵਿਆਂਗ ਵੋਟਰਾਂ ਦੀ ਗਿਣਤੀ 7376, 18 ਤੋਂ 19 ਸਾਲ ਦੇ ਵੋਟਰਾਂ ਦੀ ਗਿਣਤੀ 14582 ਅਤੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 6544 ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲਗਾਤਾਰ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਲਈ ਜੇਕਰ ਯੋਗ ਵੋਟ ਦਰਜ ਹੋਣ ਤੋਂ ਰਹਿ ਗਈ ਹੈ ਤਾਂ ਉਹ ਆਪਣੀ ਵੋਟ ਦਰਜ ਕਰਵਾਉਣ ਲਈ ਫਾਰਮ ਨੰ. 6 ਭਰ ਕੇ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫਤਰ/ਬੂਥ ਲੈਵਲ ਅਫਸਰ/ਜਿਲ੍ਹਾ ਚੋਣ ਦਫਤਰ ਵਿਖੇ ਦੇ ਸਕਦਾ ਹੈ। 18-19 ਸਾਲ ਦੇ ਯੋਗ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਇਹ ਫਾਰਮ Voter Helpline App ਰਾਹੀਂ ਆਨਲਾਈਨ ਵੀ ਭਰਿਆ ਜਾ ਸਕਦਾ ਹੈ। ਵੋਟਰ ਸੂਚੀ ਵਿੱਚ ਪਹਿਲਾਂ ਤੋਂ ਦਰਜ ਵੋਟ ਕਟਵਾਉਣ ਲਈ ਫਾਰਮ ਨੰ. 7 ਅਤੇ ਪਹਿਲਾਂ ਦਰਜ ਵੋਟ ਵਿੱਚ ਕਿਸੇ ਕਿਸਮ ਦੀ ਸੋਧ ਕਰਵਾਉਣ ਲਈ ਫਾਰਮ ਨੰ. 8 ਭਰਿਆ ਜਾ ਸਕਦਾ ਹੈ। ਇਸ ਦੌਰਾਨ ਵੱਖ-ਵੱਖ ਰਾਜਨਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀ ਦੀ 1 ਕਾਪੀ ਤੇ ਬਗੈਰ ਫੋਟੋ ਵੋਟਰ ਸੂਚੀ ਦੀ ਸੀ.ਡੀ. ਮੁਹੱਈਆ ਕਰਵਾਈ ਗਈ। ਇਸ ਮੌਕੇ ਤਹਿਸੀਲਦਾਰ ਚੋਣਾਂ ਦਫ਼ਤਰ ਤੋਂ ਚੋਣ ਕਾਨੂੰਗੋ ਸ਼੍ਰੀ ਸੁਰੇਸ਼ ਕੁਮਾਰ ਅਤੇ ਸ. ਪਰਮਜੀਤ ਸਿੰਘ ਤੋਂ ਇਲਾਵਾ ਨੈਸ਼ਨਲ ਕਾਂਗਰਸ ਪਾਰਟੀ, ਬੀ.ਜੇ.ਪੀ., ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਰਕਸਵਾਦੀ), ਬਸਪਾ ਅਤੇ ਐਸ.ਏ.ਡੀ. ਪਾਰਟੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।