ਸੀ.ਐਮ. ਵਿੰਡੋ ਅਤੇ ਪੀ.ਜੀ.ਆਰ.ਐਸ. ਪੋਰਟਲ ‘ਤੇ ਜਨਤਕ ਸ਼ਿਕਾਇਤਾਂ ਨੂੰ ਸਮਾਂਬੱਧ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼
ਪੀ.ਜੀ.ਆਰ.ਐਸ.ਪੋਰਟਲ ਤੇ ਲੰਬਿਤ ਪਏ ਕੇਸਾਂ ਦਾ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕੀਤਾ ਜਾਵੇ- ਡਾ: ਨਵਜੋਤ ਸ਼ਰਮਾ
ਪਟਿਆਲਾ 7 ਜਨਵਰੀ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਮੰਤਰੀ ਫੀਲਡ ਅਫਸਰ ਡਾ: ਨਵਜੋਤ ਸ਼ਰਮਾ ਨੇ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵੱਖ-ਵੱਖ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੀ.ਜੀ.ਆਰ.ਐਸ.ਪੋਰਟਲ ਤੇ ਲੰਬਿਤ ਪਏ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ । ਉਹਨਾਂ ਬੈਠਕ ਵਿੱਚ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਪੀ.ਜੀ.ਆਰ.ਐਸ. ਪੋਰਟਲ ਤੇ ਲੰਬਿਤ ਪਏ ਕੇਸਾਂ ਦਾ ਜਾਇਜ਼ਾ ਲਿਆ । ਉਹਨਾਂ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਨੂੰ ਸਮਾਂਬੱਧ ਤਰੀਕੇ ਨਾਲ ਕਰਨ ਦੇ ਨਿਰਦੇਸ਼ ਵੀ ਦਿੱਤੇ । ਡਾ: ਨਵਜੋਤ ਸ਼ਰਮਾ ਮੁੱਖ ਮੰਤਰੀ ਫੀਲਡ ਅਫਸਰ ਨੇ ਪੋਰਟਲ ਤੇ ਪੈਂਡਿੰਗ ਪਏ ਕੇਸਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਹਰੇਕ ਅਰਜੀ ਨੂੰ ਸਿਸਟਮ ‘ਚ ਦਰਜ ਅਤੇ ਰਿਕਾਰਡ ਮੁਤਾਬਿਕ ਕੀਤਾ ਜਾਵੇ ਅਤੇ ਸਮਾਂਬੱਧ ਤਰੀਕੇ ਨਾਲ ਉਸ ਦਾ ਹੱਲ ਕੀਤਾ ਜਾਵੇ । ਉਹਨਾਂ ਦੱਸਿਆ ਕਿ ਸੀ.ਐਮ.ਵਿੰਡੋ ਅਤੇ ਹੈਲਪ ਡੈਸਕ ਦਾ ਮੁੱਖ ਉਦੇਸ਼ ਜਨਤਕ ਸ਼ਿਕਾਇਤਾਂ ਨੂੰ ਸੁਵਿਧਾਜਨਕ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਹੈ । ਉਹਨਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ । ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ ।