ਘਰ ਵਾਲੇ ਗਏ ਸਸਕਾਰ 'ਤੇ, ਚੋਰ ਨੇ ਕਰਤਾ ਪਿੱਛੋਂ ਕਾਰਾ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 8 ਜਨਵਰੀ 2025 :
ਅੰਮ੍ਰਿਤਸਰ ਆਏ ਦਿਨ ਲੁੱਟਾਂ ਖੋਹਾਂ ਤੇ ਚੋਰੀ ਦੀਆਂ ਘਟਨਾਵਾਂ ਦੀ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਇਹ ਚੋਰ ਬੇਖੌਫ ਹੋ ਗਏ ਲੋਕਾਂ ਦੇ ਘਰਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਹਨ। ਅੱਜ ਅੰਮ੍ਰਿਤਸਰ ਦੇ ਪ੍ਰਤਾਪ ਨਗਰ ਇਲਾਕੇ ਦੇ ਵਿੱਚ ਇੱਕ ਪਰਿਵਾਰ ਜਦੋਂ ਆਪਣੇ ਕਿਸੇ ਰਿਸ਼ਤੇਦਾਰ ਦੇ ਸਸਕਾਰ ਤੇ ਗਿਆ ਹੋਇਆ ਸੀ ਤੇ ਪਿੱਛੋਂ 3 ਵਜੇ ਇਕ ਚੋਰ ਘਰ ਵਿੱਚ ਦਾਖਲ ਹੋਇਆ ਤੇ ਉਸ ਵਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਇਸ ਮੌਕੇ ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਅਸੀਂ ਆਪਣੇ ਰਿਸ਼ਤੇਦਾਰ ਦੇ ਸੰਸਕਾਰ ਤੇ ਗਏ ਹੋਏ ਸੀ ਜਦੋਂ ਅਸੀਂ ਘਰ ਪੁੱਜੇ ਤਾਂ ਘਰ ਆ ਕੇ ਵੇਖਿਆ ਸਾਡੇ ਕਮਰੇ ਦੇ ਦਰਵਾਜੇ ਟੁੱਟੇ ਹੋਏ ਸਨ ਤੇ ਅਲਮਾਰੀਆਂ ਦਾ ਸਮਾਨ ਖਿਲਿਆ ਹੋਇਆ ਸੀ। ਉਹਨਾਂ ਦੱਸਿਆ ਕਿ ਸਾਡਾ ਸੋਨੇ ਦਾ ਤੀਲੀ ਕੋਕਿਆਂ ਦਾ ਕੰਮ ਹੈ ਤੇ ਚੋਰ ਵੱਲੋਂ ਸਾਰਾ ਸਮਾਨ ਚੋਰੀ ਕਰਕੇ ਫਰਾਰ ਹੋਣ ਦਾ ਮਾਮਲਾ ਦੱਸਿਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਕਰੀਬ 70 ਲੱਖ ਰੁਪਏ ਦੀ ਚੋਰੀ ਕਰਕੇ ਚੋਰ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਅਸੀਂ ਇਸਦੀ ਸ਼ਿਕਾਇਤ ਪੁਲਿਸ ਪ੍ਰਸ਼ਾਸਨ ਨੂੰ ਵੀ ਕੀਤੀ ਹੈ ਪੁਲਿਸ ਪ੍ਰਸ਼ਾਸਨ ਮੌਕੇ ਤੇ ਪੁੱਜਾ ਹੈ, ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਗੁਹਾਰ ਲਗਾਉਂਦੇ ਹਾਂ ।
ਇਸ ਮੌਕੇ ਘਟਨਾ ਤੇ ਪੁੱਜੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪ੍ਰਤਾਪ ਨਗਰ ਇਲਾਕੇ ਦੇ ਵਿੱਚ ਇੱਕ ਘਰ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪਰਿਵਾਰ ਵਾਲੇ ਕਿਸੇ ਰਿਸ਼ਤੇਦਾਰ ਦੇ ਸੰਸਕਾਰ ਤੇ ਗਏ ਸੀ ਤੇ ਪਿੱਛੋਂ ਇੱਕ ਚੋਰ ਵੱਲੋਂ ਘਰ ਵਿੱਚ ਦਾਖਿਲ ਹੋ ਕੇ ਸਮਾਨ ਚੋਰੀ ਕਰ ਲਿਆ ਗਿਆ ਹੈ। ਅਸੀਂ ਜਾਂਚ ਕਰ ਰਹੇ ਹਾਂ ਸੀਸੀਟੀਵੀ ਕੈਮਰੇ ਵੀ ਆਲੇ ਦੁਆਲੇ ਦੇ ਖੰਗਾਲੇ ਜਾ ਰਹੇ ਹਨ। ਜਲਦੀ ਹੀ ਚੋਰ ਨੂੰ ਕਾਬੂ ਕਰ ਲਿਆ ਜਾਵੇਗਾ।