← ਪਿਛੇ ਪਰਤੋ
ਨਿਤਿਨ ਗਡਕਰੀ ਵੱਲੋਂ ਸੜਕ ਹਾਦਸੇ ਦੇ ਪੀੜਤਾਂ ਲਈ ’ਕੈਸ਼ਲੈਸ ਟ੍ਰੀਟਮੈਂਟ’ ਸਕੀਮ ਸ਼ੁਰੂ ਕਰਨ ਦਾ ਐਲਾਨ ਨਵੀਂ ਦਿੱਲੀ, 8 ਜਨਵਰੀ, 2025: ਕੇਂਦਰੀ ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਅੱਜ ਸੜਕ ਹਾਦਸੇ ਦੇ ਪੀੜਤਾਂ ਲਈ ’ਕੈਸ਼ਲੈਸ ਟ੍ਰੀਟਮੈਂਟ’ ਸਕੀਮ ਦਾ ਐਲਾਨ ਕੀਤਾ ਜਿਸ ਤਹਿਤ ਕੇਂਦਰ ਸੜਕ ਹਾਦਸੇ ਦੇ ਪੀੜਤਾਂ ਦਾ ਇਕ ਹਫਤੇ ਲਈ ਡੇਢ ਲੱਖ ਰੁਪਏ ਤੱਕ ਦਾ ਇਲਾਜ ਕਰਵਾਏਗੀ। ਗਡਕਰੀ ਨੇ ਦੱਸਿਆ ਕਿ ਜਦੋਂ ਹਾਦਸੇ ਦੇ 24 ਘੰਟਿਆਂ ਦੇ ਅੰਦਰ ਅੰਦਰ ਪੁਲਿਸ ਨੂੰ ਹਾਦਸੇ ਦੀ ਸੂਚਨਾ ਦਿੱਤੀ ਜਾਂਦੀ ਹੈ ਤਾਂ ਸਰਕਾਰ ਇਲਾਜ ਦਾ ਖਰਚ ਆਪ ਚੁੱਕੇਗੀ।ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਹਿਟ ਐਂਡ ਰਨ ਕੇਸਾਂ ਦੇ ਮਾਮਲੇ ਵਿਚ ਮ੍ਰਿਤਕਾਂ ਦੇ ਪਰਿਵਾਰ ਨੂੰ ਦੋ-ਦੋ ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਅਦਾਇਗੀ ਕੀਤੀ ਜਾਵੇਗੀ।
Total Responses : 431