MP ਗੁਰਜੀਤ ਔਜਲਾ ਦੇ ਘਰ ਅਫਸੋਸ ਕਰਨ ਪਹੁੰਚੇ ਸੁਖਬੀਰ ਬਾਦਲ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 19 ਜਨਵਰੀ 2025 - ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਮਾਤਾ ਦਾ 85 ਸਾਲ ਦੀ ਉਮਰ ਦੇ ਵਿੱਚ 11 ਜਨਵਰੀ 2025 ਨੂੰ ਦੇਹਾਂਤ ਹੋਇਆ ਸੀ ਅਤੇ ਉਹਨਾਂ ਦੇ ਦਿਹਾਂਤ ਤੋਂ ਬਾਅਦ ਲਗਾਤਾਰ ਹੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੇਤਾ ਸਾਂਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚ ਰਹੇ ਹਨ।
ਉਸ ਦੇ ਚਲਦੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਅੱਜ ਗੁਰਜੀਤ ਸਿੰਘ ਔਜਲਾ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਉਹਨਾਂ ਦੇ ਘਰ ਪਹੁੰਚੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੁਰਜੀਤ ਸਿੰਘ ਔਜਲਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਸਮੇਂ ਗੁਰਜੀਤ ਸਿੰਘ ਔਜਲਾ ਦੇ ਘਰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਕੈਬਨਟ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ ਅਤੇ ਹੋਰ ਕਈ ਕਾਂਗਰਸੀ ਲੀਡਰ ਵੀ ਮੌਜੂਦ ਰਹੇ ਅਤੇ ਸੁਖਬੀਰ ਸਿੰਘ ਬਾਦਲ ਨੇ ਗੁਰਜੀਤ ਸਿੰਘ ਔਜਲਾ ਦੇ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਪੂਰੀ ਤਰੀਕੇ ਦੂਰੀ ਬਣਾਈ ਰੱਖੀ।