ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ ਸਕੂਲ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ
ਰੋਹਿਤ ਗੁਪਤਾ
ਫਤਹਿਗੜ੍ਹ ਚੂੜੀਆਂ (ਬਟਾਲਾ), 20 ਜਨਵਰੀ ਪਨਸਪ ਪੰਜਾਬ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ 3.20 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਨਵੀਨੀਕਰਨ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਹੋਰ ਮਿਆਰੀ ਸਿੱਖਿਆ ਦੇਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਸੂਬੇ ਭਰ ਅੰਦਰ ‘ਸਕੂਲ ਆਫ ਐੰਮੀਨੈੱਸ’ ਖੋਲ੍ਹੇ ਗਏ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਅੰਦਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਦਾ ਸੁਖਾਵਾਂ ਮਾਹੋਲ ਪ੍ਰਦਾਨ ਕੀਤਾ ਗਿਆ ਹੈ।
ਇਸ ਮੌਕੇ ਪਿੰਡ ਦੇ ਸਰਪੰਚ ਸ੍ਰੀਮਤੀ ਗੁਰਪ੍ਰੀਤ ਕੌਰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਘਬੀਰ ਸਿੰਘ ਅਠਵਾਲ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀਮਤੀ ਕੁਲਬੀਰ ਕੌਰ ਅਤੇ ਸਕੂਲ ਇੰਚਾਰਜ ਸ੍ਰੀ ਜੀਤ ਰਾਜ (ਸਟੇਟ ਐਵਾਰਡੀ), ਸਕੂਲ ਅਧਿਆਪਕ ਜਗਤਾਜ ਸਿੰਘ ਅਤੇ ਬਲਾਕ ਧਿਆਨਪੁਰ ਦੇ ਸੈਂਟਰ ਹੈਡ ਅਤੇ ਅਧਿਆਪਕ ਰਸ਼ਪਾਲ ਸਿੰਘ, ਸਤਿੰਦਰ ਸਿੰਘ, ਮਨਦੀਪ ਸਿੰਘ, ਹਰਪ੍ਰੀਤ ਸਿੰਘ, ਹਰਪ੍ਰੀਤ ਕੌਰ, ਸਤਿੰਦਰ ਕੁਮਾਰ,ਕੰਵਲਜੀਤ ਸਿੰਘ, ਸੱਤਪਾਲ, ਸੁਖਜਿੰਦਰ ਸਿੰਘ, ਸੁਖਜੀਤ ਸਿੰਘ ਮਨਦੀਪ ਸਿੰਘ,ਕੁਲਦੀਪ ਕੌਰ,ਅਮਰੀਕ ਕੌਰ ਬਲਾਕ ਪ੍ਰਧਾਨ ਹਰਦੀਪ ਸਿੰਘ,ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਸਰਪੰਚ ਹਰਪਾਲ ਸਿੰਘ ਬਲੋਵਾਲ, ਯੂਥ ਪ੍ਰਧਾਨ ਗੁਰਬਿੰਦਰ ਸਿੰਘ, ਕਰਮਜੀਤ ਸਿੰਘ ਪੀਏ, ਮਲਜਿੰਦਰ ਸਿੰਘ ਪੁਰੀਆ, ਰਘਬੀਰ ਸਿੰਘ ਕੋਟਲਾ ਬਾਮਾ, ਗਗਨਦੀਪ ਸਿੰਘ ਕੋਟਲਾ ਬਾਮਾ, ਸੁਖਦੇਵ ਸਿੰਘ ਰਿੰਕੂ, ਹਰਮਨ ਸਿੰਘ, ਜਗਜੀਤ ਸਿੰਘ ਅਤੇ ਗੁਰ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।-