ਗਣਤੰਤਰ ਦਿਵਸ ਦੀਆਂ ਤਿਆਰੀਆਂ ਜ਼ੋਰਾਂ 'ਤੇ
· ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲਾਂ ਦਾ ਡੀ.ਆਰ.ਓ,ਬੀ.ਡੀ.ਪੀ.ਓ ਨੇ ਲਿਆ ਜਾਇਜ਼ਾ
· 24 ਜਨਵਰੀ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 21 ਜਨਵਰੀ :2024
ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਦੂਸਰੀ ਰਿਹਰਸਲ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ,ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਰਿੰਪੀ ਗਰਗ ਦੇ ਦੇਖ ਰੇਖ ਹੇਠ ਕਰਵਾਈ ਗਈ। ਇਸ ਮੌਕੇ ਵੱਖ ਸਕੂਲਾਂ ਦੇ ਨੁਮਾਇੰਦੇ ਅਤੇ ਆਰਤੀ ਗੁਪਤਾ,ਡਾ ਮੀਨਾ ਕੁਮਾਰੀ,ਡਾ ਸਲੀਮ ਜੁਵੇਰੀ ਵੀ ਮੌਜੂਦ ਸਨ ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਪੂਰੇ ਸ਼ਾਨੋ-ਸ਼ੌਕਤ ਅਤੇ ਦੇਸ਼ ਭਗਤੀ ਦੀ ਨਾਲ ਮਨਾਇਆ ਜਾਣਾ ਹੈ, ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਵੱਖ ਵੱਖ ਸਕੂਲਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਸਭਿਆਚਾਰਕ ਪ੍ਰੋਗਰਾਮ ’ਚ ਕੋਈ ਕਮੀ ਨਾ ਛੱਡੀ ਜਾਵੇ । ਅਗਲੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ ।
ਉਨ੍ਹਾਂ ਹੋਰ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਪੁਲਿਸ, ਹੋਮਗਾਰਡ, ਐਨ.ਸੀ.ਸੀ. ਪੁਲਿਸ ਤੇ ਸਕੂਲੀ ਬੈਂਡ ਦੀਆਂ ਟੁਕੜੀਆਂ ਮਾਰਚ ਪਾਸਟ ਵਿਚ ਭਾਗ ਲੈਣਗੀਆਂ। ਸਮਾਗਮ ਦੌਰਾਨ ਸਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਹੋਵੇਗਾ ਅਤੇ ਗਿੱਧਾ ਤੇ ਭੰਗੜਾ ਪੇਸ਼ ਕੀਤਾ ਜਾਵੇਗਾ । ਇਸ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਵੱਲੋਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੇ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ 8 ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ ।