ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਵੱਲੋਂ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਲੰਧਰ ਅਤੇ ਲੁਧਿਆਣਾ ਦਾ ਅਚਨਚੇਤ ਦੌਰਾ
ਲੁਧਿਆਣਾ, 22 ਜਨਵਰੀ 2025: ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵੱਲੋਂ ਗਣਤੰਤਰ ਦਿਵਸ 2025 ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਅਤੇ ਕਾਰਜਸ਼ੀਲ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜਲੰਧਰ ਅਤੇ ਲੁਧਿਆਣਾ ਦਾ ਅਚਨਚੇਤ ਦੌਰਾ ਕੀਤਾ ਗਿਆ।
ਜਲੰਧਰ ਦੇ ਰਾਮਾ ਮੰਡੀ ਪੁਲਿਸ ਸਟੇਸ਼ਨ ਵਿਖੇ, ਉਨ੍ਹਾਂ ਨੇ ਅਪਰਾਧ ਰੋਕਥਾਮ ਰਣਨੀਤੀਆਂ, ਵਿਸ਼ੇਸ਼ ਆਪ੍ਰੇਸ਼ਨ ਤਿਆਰੀ ਅਤੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਕੀਤੀ ਗਈ ਕਾਰਵਾਈ ਦਾ ਵਿਸਤ੍ਰਿਤ ਮੁਲਾਂਕਣ ਕੀਤਾ।
ਉਨ੍ਹਾਂ ਨੇ ਪਤੰਗ ਵੇਚਣ ਵਾਲਿਆਂ ਨੂੰ ਚਾਈਨਾ ਡੌਰ ਵੇਚਣ ਵਿਰੁੱਧ ਸਖ਼ਤ ਚੇਤਾਵਨੀ ਦਿੱਤੀ ਅਤੇ ਲੋਕਾਂ ਨੂੰ 112 'ਤੇ ਕਾਲ ਕਰਕੇ ਕਿਸੇ ਵੀ ਉਲੰਘਣਾ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ। ਪੰਜਾਬ ਪੁਲਿਸ, ਨਿਰੰਤਰ ਚੌਕਸੀ ਅਤੇ ਫੈਸਲਾਕੁੰਨ ਕਾਰਵਾਈ ਰਾਹੀਂ 24 ਘੰਟੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।