ਟਰੰਪ ਪ੍ਰਸ਼ਾਸਨ ਭਾਰਤ ਸਬੰਧਾਂ ਨੂੰ ਤਰਜੀਹ ਦੇ ਰਿਹਾ ਹੈ: ਐਸ ਜੈਸ਼ੰਕਰ
ਬਾਬੂਸ਼ਾਹੀ ਬਿਊਰੋ
ਵਾਸ਼ਿੰਗਟਨ, 23 ਜਨਵਰੀ 2025 : ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਦਘਾਟਨ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਾਸ਼ਿੰਗਟਨ ਦੀ ਯਾਤਰਾ ਕੀਤੀ। ਯਾਤਰਾ ਦੌਰਾਨ ਉਨ੍ਹਾਂ ਨੇ ਅਮਰੀਕਾ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।
ਡਾਕਟਰ ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ "ਬਹੁਤ ਉੱਚ ਪੱਧਰ ਦੇ ਭਰੋਸੇ" ਵਾਲੇ ਸੰਬੰਧ ਹਨ। ਉਨ੍ਹਾਂ ਦੇ ਅਨੁਸਾਰ, ਟਰੰਪ ਪ੍ਰਸ਼ਾਸਨ ਭਾਰਤ ਨਾਲ ਦੁਵੱਲੇ ਸਬੰਧਾਂ ਨੂੰ ਖਾਸ ਤਵਜ੍ਹੋ ਦੇ ਰਿਹਾ ਹੈ।
ਵਿਦੇਸ਼ ਮੰਤਰੀ ਨੇ ਅਮਰੀਕੀ ਸੈਨੇਟਰ ਮਾਰਕੋ ਰੂਬੀਓ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਭਾਰਤੀ ਨਾਗਰਿਕਾਂ ਲਈ ਵੀਜ਼ਾ ਪ੍ਰਕਿਰਿਆ ਵਿੱਚ ਆ ਰਹੀਆਂ ਰੁਕਾਵਟਾਂ ਤੇ ਗੱਲਬਾਤ ਕੀਤੀ ਗਈ। ਡਾਕਟਰ ਜੈਸ਼ੰਕਰ ਨੇ ਵੀਜ਼ਾ ਪ੍ਰਕਿਰਿਆ ਵਿੱਚ ਦੇਰੀ ਨੂੰ ਕੰਮ-ਕਾਰੋਬਾਰ, ਯਾਤਰਾ, ਅਤੇ ਲੋਕਾਂ ਦੇ ਆਪਸੀ ਸੰਬੰਧਾਂ ਲਈ ਇੱਕ ਵੱਡੀ ਰੁਕਾਵਟ ਦੱਸਿਆ।
ਨਵੇਂ ਅਮਰੀਕੀ ਵਿਦੇਸ਼ ਮੰਤਰੀ ਨੇ ਵੀਜ਼ਾ ਮਾਮਲਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਇਸ ਸੰਬੰਧੀ ਭਾਰਤ ਦੀਆਂ ਚਿੰਤਾਵਾਂ ਨੋਟ ਕੀਤੀਆਂ। ਭਾਰਤ ਉਮੀਦ ਕਰਦਾ ਹੈ ਕਿ ਨਵਾਂ ਟਰੰਪ ਪ੍ਰਸ਼ਾਸਨ ਵਿਦੇਸ਼ੀ ਨਾਗਰਿਕਾਂ, ਖ਼ਾਸਕਰ ਭਾਰਤੀਆਂ ਲਈ, ਹੋਰ ਸੌਖੀਆਂ ਨੀਤੀਆਂ ਲਿਆਉਣ 'ਤੇ ਧਿਆਨ ਦੇਵੇਗਾ।