MP ਅੰਮ੍ਰਿਤਪਾਲ ਦੀ ਹਾਈਕੋਰਟ 'ਚ ਪਟੀਸ਼ਨ: ਸੈਸ਼ਨ ਅਤੇ ਗਣਤੰਤਰ ਦਿਵਸ ਪਰੇਡ 'ਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ 23 ਜਨਵਰੀ 2025- ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਸਥਾਪਨਾ ਦੇ ਦੋ ਹਫ਼ਤੇ ਬਾਅਦ ਹੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਉਨ੍ਹਾਂ ਨੇ ਸੰਸਦ ਦੇ ਸੈਸ਼ਨ ਅਤੇ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਮੰਗੀ ਹੈ।
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਉਸ ਦਾ ਕਹਿਣਾ ਹੈ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹੋਣ ਦੇ ਨਾਤੇ ਉਹ ਸੰਸਦ ਦੇ ਸੈਸ਼ਨਾਂ ਵਿੱਚ ਸ਼ਾਮਲ ਹੋਣ ਅਤੇ ਵਿਧਾਨਕ ਬਹਿਸਾਂ ਵਿੱਚ ਹਿੱਸਾ ਲੈਣ ਲਈ ਪਾਬੰਦ ਹਨ। ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਸੰਸਦ ਵਿਚ ਜਨਤਾ ਦੀਆਂ ਚਿੰਤਾਵਾਂ ਨੂੰ ਉਠਾਉਣ।