← ਪਿਛੇ ਪਰਤੋ
ਰੂਬੀ ਢੱਲਾ ਕੈਨੇਡਾ ਦੀ ਪ੍ਰਧਾਨ ਮੰਤਰੀ ਬਣਨ ਦੀ ਰੇਸ ਵਿਚ ਸ਼ਾਮਲ
ਬਾਬੂਸ਼ਾਹੀ ਬਿਊਰੋ
ਸਰੀ, 29 ਜਨਵਰੀ 2025 : ਕੈਨੇਡਾ ਦੀ ਸਾਬਕਾ ਸੰਸਦ ਮੈਂਬਰ ਰੂਬੀ ਢੱਲਾ ਨੇ PM ਦੇ ਅਹੁਦੇ ਦੀ ਦੌੜ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੀ ਨਾਮਜ਼ਦਗੀ ਨੂੰ ਲਿਬਰਲ ਪਾਰਟੀ ਨੇ ਮਨਜ਼ੂਰੀ ਦੇ ਦਿੱਤੀ ਹੈ। ਰੂਬੀ ਢੱਲਾ ਨੇ ਵਾਅਦਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਬਣਨ 'ਤੇ ਉਹ ਕੈਨੇਡਾ ਵਿੱਚ ਮੌਜੂਦ 5 ਲੱਖ ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਣਗੇ। ਰੂਬੀ ਢੱਲਾ 2004 ਤੋਂ 2011 ਤੱਕ ਬ੍ਰੈਂਪਟਨ-ਸਪਰਿੰਗਡੇਲ ਸੀਟ ਤੋਂ ਤਿੰਨ ਵਾਰ ਸੰਸਦ ਮੈਂਬਰ ਰਹੀ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਮਾਡਲਿੰਗ ਨਾਲ ਕੀਤੀ ਸੀ ਅਤੇ ਬਾਅਦ ਵਿੱਚ ਕਾਰੋਬਾਰ ਅਤੇ ਮੋਟੀਵੇਸ਼ਨਲ ਸਪੀਕਿੰਗ ਵਿੱਚ ਵੀ ਯੋਗਦਾਨ ਪਾਇਆ। ਉਨ੍ਹਾਂ ਦੇ ਇਸ ਐਲਾਨ ਨੇ ਕੈਨੇਡਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਇਮੀਗ੍ਰੇਸ਼ਨ ਨੀਤੀਆਂ 'ਤੇ ਚਰਚਾ ਨੂੰ ਹੋਰ ਗਹਿਰਾ ਕਰ ਦਿੱਤਾ ਹੈ।
Total Responses : 1581