ਭਗਤ ਰਵਿਦਾਸ ਵੱਲੋ ਦਿਖਾਏ ਰਸਤੇ ਉੱਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ::- ਦੀਪਇੰਦਰ ਢਿੱਲੋ
ਡੇਰਾਬੱਸੀ , 12 ਫਰਵਰੀ
ਹਲਕਾ ਡੇਰਾਬੱਸੀ ਵਿਖੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਵੱਖ ਵੱਖ ਥਾਵਾਂ ਉੱਤੇ ਗੁਰਮਤਿ ਸਮਾਗਮ ਕਰਵਾਏ ਗਏ। ਸੰਗਤਾਂ ਵੱਲੋਂਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਕਾਂਗਰਸ ਦੇ ਇੰਚਾਰਜ ਸ ਦੀਪਇੰਦਰ ਸਿੰਘ ਢਿੱਲੋਂ ਜੀਂ ਨੇ ਸਮਾਗਮਾਂ ਵਿੱਚ ਹਾਜ਼ਰੀ ਭਰੀ ਅਤੇ ਸੰਗਤਾਂ ਦੇ ਦਰਸਨ ਕੀਤੇ ਗਏ। ਗੁਰੂ ਘਰਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀਆਂ, ਢਾਡੀਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਗੁਰਦੁਆਰਾ ਸਿੰਘ ਸਭਾ ਪਹਾੜੀ ਗੇਟ ਡੇਰਾ ਬੱਸੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਆਯੋਜਿਤ ਸ਼੍ਰੀ ਕੀਰਤਨ ਦਰਬਾਰ ਵਿਖੇ ਦੀਪਿੰਦਰ ਸਿੰਘ ਢਿੱਲੋ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਤੇ ਪ੍ਰਕਾਸ਼ ਉਤਸਵ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ। ਓਹਨਾ ਨੇ ਲਾਲੜੂ, ਮਾਹਲਣ, ਬੱਲੋਪੁਰ, ਖੇੜੀ ਗੁੱਜਰਾਂ ਵਿਖੇ ਸਮਾਗਮਾਂ ਵਿੱਚ ਬੋਲਦਿਆਂ ਕਿਹਾ ਕੀ
ਭਗਤ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ। ਉਹਨਾਂ ਸੰਗਤ ਨੂੰ ਪ੍ਰੇਰਨਾ ਕਰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਸਮਾਜ ਦੀ ਖੁਸ਼ਹਾਲੀ ਲਈ ਜੋ ਰਸਤਾ ਦਿਖਾਇਆ ਉਸ ਉੱਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ।
ਇਸ ਮੌਕੇ ਉੱਤੇ ਅੰਕਿਤ ਜੈਨ, ਕੁਲਵੰਤ ਸਿੰਘ ਵਾਰਡ ਇੰਚਾਰਜ, ਕਮੇਟੀ ਦੇ ਪ੍ਰਧਾਨ ਹਰਨੇਕ ਸਿੰਘ, ਲਾਭ ਸਿੰਘ, ਰਣਬੀਰ ਸਿੰਘ, ਪਰਮਿੰਦਰ ਸਿੰਘ, ਬਲਵੀਰ ਸਿੰਘ, ਜਤਿੰਦਰ ਸਿੰਘ, ਅੰਮ੍ਰਿਤ ਸਿੰਘ, ਸਮੂਹ ਮੈਂਬਰ ਸਾਹਿਬਾਨ ਮੋਜੂਦ ਸਨ।