ਪੰਜਾਬ ਕੈਬਨਿਟ ਵੱਲੋਂ ਸਾਰੇ ਮੁਲਾਜ਼ਮਾਂ ਦੇ ਬਕਾਏ ਜਾਰੀ ਕਰਨ ਦਾ ਐਲਾਨ
ਚੰਡੀਗੜ੍ਹ, 13 ਫਰਵਰੀ 2025- ਪੰਜਾਬ ਕੈਬਨਿਟ ਦੇ ਵਲੋਂ ਸਾਰੇ ਮੁਲਾਜ਼ਮਾਂ ਦੇ ਬਕਾਏ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਕਿ ਸੂਬੇ ਦੇ ਸਾਰੇ ਮੁਲਾਜ਼ਮਾਂ ਦੇ ਬਕਾਏ ਜਿਹੜੇ ਵੀ ਹਨ, ਉਹ 2028 ਤੱਕ ਸਾਰੇ ਜਾਰੀ ਕਰ ਦਿੱਤੇ ਜਾਣਗੇ। ਇਹ ਬਕਾਏ ਕਿਸ਼ਤਾਂ ਦੇ ਵਿੱਚ ਜਾਰੀ ਕੀਤੇ ਜਾਣਗੇ। ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਲਈ ਬਹੁਤ ਜਲਦ ਵੱਡੇ ਫ਼ੈਸਲੇ ਲਵੇਗੀ ਅਤੇ ਮੁਲਾਜ਼ਮਾਂ ਦੇ ਡੀਏ ਬਾਰੇ ਵੀ ਅਸੀਂ ਆਉਂਦੇ ਦਿਨਾਂ ਵਿਚ ਫ਼ੈਸਲਾ ਕਰਾਂਗੇ।