Sukhbir Badal ਦੀ ਧੀ ਦੇ ਵਿਆਹ ਤੇ ਚੜ੍ਹੀ ਸਿਆਸੀ ਰੰਗਤ, ਕੀ ਜੱਫੀਆਂ ਕਰਨਗੀਆਂ Akali-BJP ਗਠਜੋੜ ਲਈ ਰਾਹ ਪੱਧਰਾ, ਤਿਰਛੀ ਨਜ਼ਰ Baljit Balli ਦੀ (ਵੀਡੀਓ ਵੀ ਦੇਖੋ)
ਚੰਡੀਗੜ੍ਹ, 18 ਫਰਵਰੀ 2025 – ਸੁਖਬੀਰ ਬਾਦਲ ਦੀ ਬੇਟੀ ਹਰਕੀਰਤ ਕੌਰ ਬਾਦਲ ਦਾ ਵਿਆਹ ਤੇਜਬੀਰ ਸਿੰਘ ਤੂਰ ਨਾਲ ਹੋ ਚੁੱਕਾ ਹੈ ਅਤੇ ਉਹਨਾਂ ਦੀ ਰਿਸੈਪਸ਼ਨ ਪਾਰਟੀ ਵੀ ਸੰਪੂਰਨ ਹੋ ਚੁੱਕੀ ਹੈ। ਇਸ ਮੌਕੇ ਅਕਾਲੀ ਦਲ ਦੇ ਆਗੂਆਂ ਤੋਂ ਇਲਾਵਾ ਹੋਰ ਵੀ ਰਾਜਨੀਤਕ ਹਸਤੀਆਂ ਮੌਜੂਦ ਰਹੀਆਂ। ਇਸ ਰਿਸੈਪਸ਼ਨ ਪਾਰਟੀ ਵਿੱਚ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ, ਜੰਮੂ-ਕਸ਼ਮੀਰ ਤੇ ਦੇਸ਼ ਦੇ ਹੋਰ ਰਾਜਾਂ ਤੋਂ ਕਈ ਰਾਜਨੀਤਕ ਦਿੱਗਜ ਸ਼ਾਮਲ ਹੋਏ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.......
https://www.facebook.com/BabushahiDotCom/videos/1325137962151730
ਇਸ ਰਿਸੈਪਸ਼ਨ ਪਾਰਟੀ ਵਿੱਚ ਉਪ-ਰਾਸ਼ਟਰਪਤੀ ਜਗਦੀਪ ਧਨਖੜ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ, ਮੌਜੂਦਾ ਮੁੱਖ ਮੰਤਰੀ ਉਮਰ ਅਬਦੁੱਲਾ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਹਰਿਆਣਾ ਦੇ ਮੰਤਰੀ ਅਨਿਲ ਵਿਜ, ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਪੰਜਾਬੀ ਗਾਇਕ ਬੱਬੂ ਮਾਨ, ਗਿੱਪੀ ਗਰੇਵਾਲ, ਅਦਾਕਾਰ ਗੁਰਪ੍ਰੀਤ ਘੁੱਗੀ, ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਹੋਰ ਬਹੁਤ ਸਾਰੀਆਂ ਮਸ਼ਹੂਰ ਹਸਤੀਆਂ ਸ਼ਾਮਲ ਹੋਈਆਂ।
ਇਸ ਰਿਸੈਪਸ਼ਨ ਪਾਰਟੀ ਵਿੱਚ ਦੋਵਾਂ ਪਾਰਟੀਆਂ ਦੇ ਰਾਜਨੀਤਕ ਸਬੰਧਾਂ ਵਿੱਚ ਵਧਦੀ ਨੇੜਤਾ ਵੀ ਦੇਖੀ ਗਈ। ਰਿਸੈਪਸ਼ਨ ਪਾਰਟੀ ਵਿੱਚ ਸੁਖਬੀਰ ਬਾਦਲ ਨੂੰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਨਿੱਘਾ ਸਵਾਗਤ ਕਰਦੇ ਦੇਖਿਆ ਗਿਆ। ਇਸ ਤੋਂ ਪਹਿਲਾਂ ਵਿਆਹ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ, ਪਿਊਸ਼ ਗੋਇਲ ਸਮੇਤ ਭਾਜਪਾ ਦੇ ਕਈ ਵੱਡੇ ਚਿਹਰੇ ਪ੍ਰੋਗਰਾਮ ਵਿੱਚ ਪਹੁੰਚੇ। ਦੱਸ ਦੇਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇੱਕ ਦਿਨ ਪਹਿਲਾਂ ਐਤਵਾਰ ਨੂੰ ਸੁਖਬੀਰ ਬਾਦਲ ਦੇ ਘਰ ਪਹੁੰਚੇ ਸਨ। ਉੱਥੇ ਉਨ੍ਹਾਂ ਨੇ ਨਵੇਂ ਵਿਆਹੇ ਜੋੜੇ ਨੂੰ ਆਸ਼ੀਰਵਾਦ ਦਿੱਤਾ।
ਸੁਖਬੀਰ ਬਾਦਲ ਦੀ ਧੀ ਦਾ ਵਿਆਹ 12 ਫਰਵਰੀ ਨੂੰ ਦਿੱਲੀ ਦੇ ਮਹਿਰੌਲੀ ਦੇ ਇੱਕ ਫਾਰਮ ਹਾਊਸ ਵਿੱਚ ਹੋਇਆ ਸੀ। ਵਿਆਹ ਵਾਲੇ ਦਿਨ ਲੋਕ ਸਭਾ ਸਪੀਕਰ ਓਮ ਬਿਰਲਾ, ਕੇਂਦਰੀ ਮੰਤਰੀ ਨਿਤਿਨ ਗਡਕਰੀ, ਪਿਊਸ਼ ਗੋਇਲ ਤੇ ਅਨੁਪ੍ਰਿਆ ਪਟੇਲ, ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਤੇ ਰਵੀ ਸ਼ੰਕਰ ਪ੍ਰਸਾਦ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਅਧਿਆਤਮਿਕ ਗੁਰੂ ਸ੍ਰੀ ਸ਼੍ਰੀ ਰਵੀ ਸ਼ੰਕਰ, ਪਟਿਆਲਾ ਦੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ, ਅਭੈ ਚੌਟਾਲਾ ਤੇ ਨਰੇਸ਼ ਗੁਜਰਾਲ ਮੌਜੂਦ ਸਨ।