ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਨਾਨਕਸ਼ਾਹੀ ਕੈਲੰਡਰ ਰਿਲੀਜ਼
ਗੁਰਪ੍ਰੀਤ ਸਿੰਘ
ਅੰਮ੍ਰਿਤਸਰ , 20 ਫਰਵਰੀ 2025 : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਚੇਤ ਦੇ ਮਹੀਨੇ ਤੋਂ ਪਹਿਲਾਂ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਵਿਖੇ ਪਹੁੰਚ ਕੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਸਿੱਖ ਆਗੂਆਂ ਵੱਲੋਂ 557ਵਾਂ ਨਾਨਕ ਸ਼ਾਹੀ ਕੈਲੰਡਰ ਰਲੀਜ ਕੀਤਾ ਗਿਆ।
ਇਹ ਨਾਨਕਸ਼ਾਹੀ ਕੈਲੰਡਰ ਇੱਕ ਬੰਦ ਕਮਰੇ ਵਿੱਚ ਸਿੱਖ ਆਗੂਆਂ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਰਿਲੀਜ਼ ਕੀਤਾ ਗਿਆ। ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਸੰਮਤ 557ਵਾਂ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਗਿਆ ਹੈ, ਉਹਨਾਂ ਕਿਹਾ ਕਿ ਸੰਗਤ ਨੂੰ ਇਸ ਕੈਲੰਡਰ ਅਨੁਸਾਰ ਹੀ ਦਿਹਾੜੇ ਮਨਾਉਣ ਦੀ ਅਪੀਲ ਵੀ ਕੀਤੀ ਜਾਂਦੀ ਹੈ।