ਸਰਸ ਮੇਲੇ ਵਿੱਚ ਨਸ਼ਾ ਮੁਕਤ ਭਾਰਤ ਤਹਿਤ ਜਾਗਰੂਕਤਾ ਮੁਹਿੰਮ
ਪਟਿਆਲਾ, 20 ਫਰਵਰੀ:
ਸਰਸ ਮੇਲੇ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪੰਜਾਬ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਤੇ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਸਾਕੇਤ ਹਸਪਤਾਲ ਪਟਿਆਲਾ ਦੀ ਟੀਮ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੇਲੇ ਵਿੱਚ 2000 ਤੋਂ ਵੱਧ ਲੋਕਾਂ ਨੂੰ ਨਸ਼ੇ ਨਾਲ ਹੋਣ ਵਾਲੇ ਪ੍ਰਭਾਵਾਂ ਬਾਰੇ ਮੈਡੀਕਲ ਅਫਸਰ ਡਾ.ਸਨਦੀਪ ਸਿੰਘ, ਪੋ੍ਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਅਤੇ ਕਾਊਂਸਲਰ ਟੀਮ ਨੇ ਮਰੀਜ਼ਾਂ ਦਾ ਇਲਾਜ ਕਰਵਾਉਣ ਸੰਬੰਧੀ ਵੀ ਜਾਣਕਾਰੀ ਸਾਂਝੀ ਕੀਤੀ।