ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਪਿੰਡ ਪੱਧਰ ਤੱਕ ਕੀਤੀ ਜਾ ਰਹੀ ਹੈ ਪਹੁੰਚ-ਚੇਅਰਮੈਨ ਬਲਬੀਰ ਪਨੂੰ
ਰੋਹਿਤ ਗੁਪਤਾ
ਫਤਿਹਗੜ੍ਹ ਚੂੜੀਆਂ (ਬਟਾਲਾ), 20 ਫਰਵਰੀ 2025 : ਬਲਬੀਰ ਸਿੰਘ ਪੰਨੂ,ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਦੀ ਅਗਵਾਈ ਹੇਠ ਪਿੰਡ ਪੰਨਵਾਂ ਵਿਖੇ 'ਸਰਕਾਰ ਆਪ ਦੇ ਦੁਆਰ " ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਿੰਡ ਪੰਨਵਾਂ, ਸੇਖੋਵਾਲੀ, ਕੋਟ ਖ਼ਜ਼ਾਨਾ ਅਤੇ ਚੰਦੂ ਸੂਜਾ ਦੇ ਪਿੰਡ ਵਾਸੀਆਂ ਦੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ ਅਤੇ ਮੌਕੇ 'ਤੇ ਹੱਲ ਕੀਤਾ ਗਿਆ।
ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕ ਵਿਸ਼ੇਸ਼ ਕੈਂਪ ਲਗਾਉਣ ਦਾ ਮੁੱਖ ਮੰਤਵ ਇਹੀ ਕਿ ਲੋਕਾਂ ਨੂੰ ਦੂਰ ਢੁਰਾਡੇ ਦਫਤਰਾਂ ਵਿੱਚ ਜਾਣ ਦੀ ਬਜਾਏ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾਣ ਤੇ ਸਰਕਾਰੀ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕ ਹਿੱਤ ਵਿੱਚ ਵਿਕਾਸ ਕਾਰਜ ਪਹਿਲ ਦੇ ਆਧਾਰ'ਤੇ ਕਰਵਾਏ ਜਾ ਰਹੇ ਹਨ।
ਇਸ ਮੌਕੇ ਅਵਤਾਰ ਸਿੰਘ ਚੰਦੂ ਸੂਜਾ, ਜਗਜੀਤ ਸਿੰਘ ਕੋਟ ਖਜ਼ਾਨਾ, ਹਰਜੀਤ ਸਿੰਘ ਪੰਨਵਾਂ, ਦਵਿੰਦਰ ਸਿੰਘ, ਹੀਰਾ ਸਿੰਘ, ਗੁਰਮੇਜ ਸਿੰਘ, ਸੁਖਵਿੰਦਰ ਸਿੰਘ, ਹਰਪਾਲ ਸਿੰਘ, ਸੁਖਜੀਤ ਸਿੰਘ, ਗਗਨਦੀਪ ਸਿੰਘ, ਬਚਿੱਤਰ ਸਿੰਘ, ਦਵਿੰਦਰ ਸਿੰਘ, ਕੁਲਦੀਪ ਸਿੰਘ, ਗੁਰਜੀਤ ਸਿੰਘ, ਜੋਧਾ ਸਿੰਘ, ਇਕਬਾਲ ਸਿੰਘ, ਦਿਲਬਾਗ ਸਿੰਘ ਚੰਦੂ ਸੂਜਾ, ਜਸਬੀਰ ਕੌਰ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਰਘਬੀਰ ਸਿੰਘ ਅਠਵਾਲ, ਕਰਮਜੀਤ ਸਿੰਘ ਪੀਏ, ਮਲਜਿੰਦਰ ਸਿੰਘ ਪੁਰੀਆ, ਗਗਨਦੀਪ ਸਿੰਘ ਕੋਟਲਾ ਬਾਮਾ, ਗੁਰਦੇਵ ਸਿੰਘ ਔਜਲਾ, ਹਰਦੀਪ ਸਿੰਘ ਦਮੋਦਰ, ਹਰਪ੍ਰੀਤ ਸਿੰਘ, ਜਗਜੀਤ ਸਿੰਘ, ਹਰਪ੍ਰੀਤ ਸਿੰਘ, ਕਰਨ ਬਾਠ ਅਤੇ ਗੁਰ ਪ੍ਰਤਾਪ ਸਿੰਘ ਆਦ ਹਾਜ਼ਰ ਸਨ।