ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਇਕਾਈ ਭੁੱਟੀਵਾਲਾ ਵਿੱਚ ਕਮੇਟੀ ਕਾਇਮ ਕੀਤੀ
ਅਸ਼ੋਕ ਵਰਮਾ
ਦੋਦਾ,22 ਫ਼ਰਵਰੀ 2025: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਗਿੱਦੜਬਾਹਾ ਦੇ ਪ੍ਰਧਾਨ ਗੁਰਮੀਤ ਸਿੰਘ ਬਿੱਟੂ ਮੱਲਣ ਦੀ ਅਗਵਾਈ ਹੇਠ ਇਕਾਈ ਭੁਂਟੀਵਾਲਾ ਵਿਚ ਕਮੇਟੀ ਕਾਇਮ ਕੀਤੀ ਗਈ। ਇਸ ਮੌਕੇ
ਦੋਦਾ ਇਕਾਈ ਪ੍ਰਧਾਨ ਜਸਵੀਰ ਸਿੰਘ ਪੱਪਲਾ ਦੋਦਾ ਲੋਕ ਮੋਰਚਾ ਦੇ ਆਗੂ ਪਿਆਰਾ ਲਾਲ ਅਤੇ ਮਜ਼ਦੂਰ ਆਗੂ ਬਾਜ਼ ਸਿੰਘ ਭੁੱਟੀਵਾਲਾ ਤੇ ਕਿਸਾਨ ਮਜ਼ਦੂਰ ਹਾਜ਼ਰ ਸਨ। ਇਸ ਮੌਕੇ ਇਕਾਈ ਕਮੇਟੀ ਮੈਂਬਰ ਹਰਮੇਸ਼ ਸਿੰਘ, ਬਲਰਾਜ ਸਿੰਘ, ਕਾਕਾ ਸਿੰਘ, ਪਿਆਰਾ ਸਿੰਘ, ਭੂਪਿੰਦਰ ਸਿੰਘ, ਸੁਰਿੰਦਰ ਸਿੰਘ ਭੁੱਟੀਵਾਲਾ ਚੁਣੇ ਗਏ ਹਨ।ਜ਼ਿਲ੍ਹਾ ਸਹਾਇਕ ਸਕੱਤਰ ਅਤੇ ਬਲਾਕ ਗਿੱਦੜਬਾਹਾ ਦੇ ਪ੍ਰਧਾਨ ਗੁਰਮੀਤ ਸਿੰਘ ਬਿੱਟੂ ਮੱਲਣ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਭਾਵੇਂ ਤਿੰਨ ਖੇਤੀ ਵਿਰੋਧੀ ਕਾਲ਼ੇ ਕਾਨੂੰਨਾਂ ਨੂੰ ਦਿੱਲੀ ਦੇ ਬਾਰਡਰਾਂ ਤੇ ਬੈਠ ਕੇ ਰੱਦ ਕਰਵਾ ਲਿਆ ਪਰ ਰਹਿੰਦੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ ਹੈ ।
ਉਹਨਾਂ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਲਾਗੂ ਹੀ ਕੀਤਾ ਜਾ ਰਿਹਾ ਹੈ ਸਗੋਂ ਹੁਣ ਮੰਡੀਕਰਨ ਡ੍ਰਾਫਟ ਖਰੜਾ ਲਿਆਂਦਾ ਗਿਆ ਜਿਸ ਨਾਲ ਮੰਡੀਆਂ ਖ਼ਤਮ ਹੋਣਗੀਆਂ ਤੇ ਵੱਡੇ ਪੱਧਰ ਤੇ ਬੇਰੁਜ਼ਗਾਰੀ ਫੈਲੇਗੀ। ਉਨ੍ਹਾਂ ਪੰਜਾਬ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਪਿੰਡ ਜਿਉਂਦ ਜ਼ਮੀਨੀ ਮਸਲਾ ਜਿਥੇ ਅਬਾਦਕਾਰ ਅਤੇ ਮੁਜ਼ਾਹਰਾ ਕਿਸਾਨਾਂ ਨੂੰ ਮਾਲਕੀ ਹੱਕ ਦੇਣ ਦੀ ਬਜਾਏ ਪੁਲਿਸ ਨਫ਼ਰੀ ਨਾਲ ਜ਼ਮੀਨਾਂ ਖੋਹਣ ਦੀ ਕਾਰਵਾਈ ਸਾਹਮਣੇ ਆਈ ਭਾਵੇਂ ਪਿੰਡ ਜਿਉਂਦ ( ਬਠਿੰਡਾ ) ਚ ਪੰਜਾਬ ਪੱਧਰ ਤੇ ਵੱਡਾ ਵਿਰੋਧ ਹੋਇਆ ਪਰ ਹਰ ਤਰ੍ਹਾਂ ਬਿਨਾਂ ਮਾਲਕੀ ਵਾਲੀਆਂ ਜ਼ਮੀਨਾਂ ਖੋਹਣ ਦੀ ਤਿਆਰੀ ਹੋ ਚੁੱਕੀ ਹੈ। ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਮੀਨਾਂ ਬਚਾਉਣ ਦੀ ਲੜਾਈ ਸਮੇਂ ਦੀ ਮੁੱਖ ਲੋੜ ਬਣ ਗਈ ਹੈ। ਉਨ੍ਹਾਂ ਕਿਸਾਨਾਂ ਮਜ਼ਦੂਰਾਂ ਨੂੰ ਅੱਗੇ ਆਉਣ ਲਈ ਅਤੇ ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਤੇ ਪੰਜਾਬ ਸਰਕਾਰ ਨਾਲ ਸਬੰਧਿਤ ਮੰਗਾਂ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 5 ਮਾਰਚ ਤੋਂ ਚੰਡੀਗੜ੍ਹ ਮੋਰਚੇ ਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।