ਜਥੇਦਾਰ ਬੋਲੇ- ਮੈਨੂੰ ਕੱਲ੍ਹ ਹੀ SGPC ਤੋਂ ਪਤਾ ਲੱਗਿਆ, ਅਕਾਲ ਤਖ਼ਤ ਸਾਹਿਬ ਦਾ ਹੁਕਮ ਚਾਰ ਦੀਵਾਰੀ ਦੇ ਅੰਦਰ ਹੀ ਰਹਿੰਦੈ ਲਾਗੂ
ਗੁੁਰਪ੍ਰੀਤ ਸਿੰਘ
ਅੰਮ੍ਰਿਤਸਰ, 22 ਫਰਵਰੀ 2025- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਗ ਕਮੇਟੀ ਦੇ ਮੈਂਬਰਾਂ ਵੱਲੋਂ ਕੱਲ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਘਰ ਦੇ ਵਿੱਚ ਪਹੁੰਚ ਉਹਨਾਂ ਦੇ ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫੇ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ 1925 ਦਾ ਐਕਟ ਦੱਸਿਆ ਗਿਆ ਸੀ ਅਤੇ ਅੱਜ ਗਿਆਨੀ ਰਘਬੀਰ ਸਿੰਘ ਵੱਲੋਂ ਇੱਕ ਵਾਰ ਫਿਰ ਤੋਂ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਦੇ ਵਿੱਚ ਨਿਤਰਦੇ ਹੋਏ ਨਜ਼ਰ ਆਏ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 1925 ਦੇ ਐਕਟ ਬਾਰੇ ਬੋਲਦੇ ਹੋਏ ਕਿਹਾ ਕਿ ਉਹਨਾਂ ਨੂੰ ਕੱਲ੍ਹ ਹੀ ਐਸਜੀਪੀਸੀ ਤੋਂ ਅਧਿਕਾਰ ਬਾਰੇ ਪਤਾ ਲੱਗਿਆ। ਜਥੇਦਾਰ ਨੇ ਕਿਹਾ ਕਿ ਚਾਰ ਦੀਵਾਰੀ ਦੇ ਅੰਦਰ ਹੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਲਾਗੂ ਰਹਿੰਦਾ ਹੈ। ਪਰ ਮੈਂ ਸਮਝਦਾ ਸੀ ਕਿ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਵਿਸ਼ਵ ਵਿਆਪੀ ਪੱਧਰ ਤੇ ਲਾਗੂ ਹੁੰਦਾ ਹੈ।
ਅੱਗੇ ਬੋਲਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਤੇ ਹਮੇਸ਼ਾ ਹੱਕ ਚ ਖਲੋਤੇ ਸਨ ਅਤੇ ਉਹਨਾਂ ਵੱਲੋਂ ਉਹਨਾਂ ਦੇ ਹੱਕ ਦੇ ਵਿੱਚ ਹੀ ਪੋਸਟ ਪਾਈ ਗਈ ਸੀ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਮੇਰੀ ਪੋਸਟ ਨੂੰ ਆਧਾਰ ਬਣਾ ਕੇ ਅਸਤੀਫਾ ਦਿੱਤਾ ਗਿਆ ਸੀ ਅਤੇ ਉਹ ਕਹਿਣਾ ਚਾਹੁੰਦੇ ਹਨ ਕਿ ਉਹਨਾਂ ਨੂੰ ਜੋ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੱਤ ਮੈਂਬਰੀ ਟੀਮ ਦੇ ਵਿੱਚ ਰੱਖਿਆ ਗਿਆ ਹੈ ਉਸ ਤੇ ਉਹਨਾਂ ਨੂੰ ਪੂਰਨ ਵਿਚਾਰ ਕਰਨਾ ਚਾਹੀਦਾ ਹੈ ਅਤੇ ਉਹਨਾਂ ਨੂੰ ਆਪਣੇ ਅਸਤੀਫੇ ਤੇ ਵੀ ਪੂਰਨ ਵਿਚਾਰ ਕਰਨਾ ਚਾਹੀਦਾ ਹੈ।