ਜੇ ਚੰਡੀਗੜ੍ਹ ਪਹੁੰਚਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਤਾਂ ਅਸੀਂ ਸੜਕਾਂ 'ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦੇਵਾਂਗੇ- ਉਗਰਾਹਾਂ
ਰਵੀ ਜੱਖੂ
ਚੰਡੀਗੜ੍ਹ 04 ਮਾਰਚ 2025- ਸੰਯੁਕਤ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ਵਿੱਚ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ 'ਤੇ ਜੋਗਿੰਦਰ ਸਿੰਘ ਉਗਰਾਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਜੇਕਰ ਕਿਸਾਨਾਂ ਨੂੰ ਜਿਸ ਤਰੀਕੇ ਨਾਲ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ, ਉਹ ਇਸੇ ਤਰ੍ਹਾਂ ਜਾਰੀ ਰਿਹਾ ਅਤੇ ਸਾਨੂੰ ਚੰਡੀਗੜ੍ਹ ਪਹੁੰਚਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਤਾਂ ਅਸੀਂ ਸੜਕਾਂ 'ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦੇਵਾਂਗੇ ਅਤੇ ਸੜਕਾਂ 'ਤੇ ਉਤਰਨ ਤੋਂ ਪਿੱਛੇ ਨਹੀਂ ਹਟਾਂਗੇ। ਹਾਲਾਂਕਿ, ਉਗਰਾਹਾਂ ਨੇ ਇਹ ਵੀ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਅਸੀਂ ਸੜਕ ਕਿਨਾਰੇ ਬੈਠ ਕੇ ਵਿਰੋਧ ਪ੍ਰਦਰਸ਼ਨ ਜਾਰੀ ਰੱਖਾਂਗੇ।
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੱਲ੍ਹ ਚੰਡੀਗੜ੍ਹ ਵਿੱਚ ਹੋਣ ਵਾਲੇ ਪ੍ਰਦਰਸ਼ਨ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਅਸੀਂ ਇਹ ਪ੍ਰਦਰਸ਼ਨ ਕਿਸੇ ਵੀ ਹਾਲਾਤ ਵਿੱਚ ਕਰਾਂਗੇ ਅਤੇ ਸੈਕਟਰ 34 ਵਿੱਚ ਪ੍ਰਦਰਸ਼ਨ ਲਈ ਜਗ੍ਹਾ ਦੀ ਮੰਗ ਪ੍ਰਸ਼ਾਸਨ ਅੱਗੇ ਰੱਖੀ ਗਈ ਹੈ।