ਸਿਵਲ ਸੇਵਾ ਅਰਜ਼ੀਆਂ ਨੂੰ ਲਮਕਾ ਕੇ ਰੱਖਣਾ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਦਾ ਹੈ - ਮੁੱਖ ਸਕੱਤਰ
ਰਵੀ ਜੱਖੂ
ਚੰਡੀਗੜ੍ਹ , 23 ਮਾਰਚ 2025 : ਸੂਬੇ ਦੇ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਨੂੰ ਇੱਕ ਪੱਤਰ ਲਿਖ ਕੇ ਸਿਵਲ ਸੇਵਾਵਾਂ ਨਾਲ ਜੁੜੀਆਂ ਲੰਬਿਤ ਅਰਜ਼ੀਆਂ ਦੀ ਜਾਣਕਾਰੀ ਮੰਗੀ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਅਰਜ਼ੀਆਂ ਨੂੰ ਲੰਬਿਤ ਰੱਖਣਾ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰ ਸਕਦਾ ਹੈ।
ਮੁੱਖ ਸਕੱਤਰ ਨੇ ਸਭ ਵੱਖ-ਵੱਖ ਵਿਭਾਗਾਂ ਨੂੰ 26 ਮਾਰਚ ਸਵੇਰੇ 11 ਵਜੇ ਤੱਕ ਲੰਬਿਤ ਅਰਜ਼ੀਆਂ ਦੀ ਪੂਰੀ ਜਾਣਕਾਰੀ ਸਾਂਝੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵਿਭਾਗ ਇਹ ਜਾਣਕਾਰੀ ਨਹੀਂ ਦੇਂਦਾ, ਤਾਂ ਇਹ ਮੰਨਿਆ ਜਾਵੇਗਾ ਕਿ ਉਨ੍ਹਾਂ ਦੇ ਅਧਿਕਾਰੀ ਅਤੇ ਸਕੱਤਰ ਆਪਣੇ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਵਧਾਵਣ 'ਚ ਸ਼ਾਮਲ ਹਨ।