← ਪਿਛੇ ਪਰਤੋ
ਨੌਜਵਾਨ ਦਾ ਤੇਜਧਾਰ ਹਥਿਆਰਾਂ ਨਾਲ ਕਤਲ
ਤਰਨ ਤਾਰਨ 25 ਮਾਰਚ 2025- ਤਰਨ ਤਾਰਨ ਦੇ ਪਿੰਡ ਬੁੱਘੇ ਵਿਖ਼ੇ ਆਪਸੀ ਲੜਾਈ ਵਿੱਚ ਇੱਕ ਨੌਜਵਾਨ ਦੇ ਤੇਜ਼ਧਾਰ ਹਥਿਆਰਾਂ ਨਾਲ਼ ਕਤਲ ਹੋਣ ਦਾ ਸਮਾਚਾਰ ਮਿਲਿਆ ਹੈ, ਜਦਕਿ ਦੋ ਨੌਜਵਾਨਾਂ ਨੂੰ ਜ਼ਖਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ। ਤਿੰਨਾਂ ਨੌਜਵਾਨਾਂ ਦੀ ਉਮਰ ਕਰੀਬ 15 ਤੋਂ 18 ਸਾਲ ਹੈ। ਮਿਰਤਕ ਦੀ ਡੈਡ ਬੋਡੀ ਨੂੰ ਤਰਨ ਤਾਰਨ ਦੇ ਸਿਵਲ ਹਸਪਤਾਲ ਰੱਖਿਆ ਗਿਆ ਹੈ। ਮੌਕੇ ਤੇ ਥਾਣਾ ਸਦਰ ਦੀ ਪੁਲਿਸ ਪੁੱਜ ਕੇ ਮਿਰਤਕ ਅਤੇ ਜਖਮੀਆਂ ਦੇ ਬਿਆਨ ਦਰਜ਼ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਉਣ ਦੀ ਗੱਲ ਆਖ ਰਹੀ ਹੈ।
Total Responses : 182