ਸੰਸਦ ਨੇ ਵਕਫ਼ ਬਿੱਲ ਨੂੰ ਦਿੱਤੀ ਹਰੀ ਝੰਡੀ, ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿੱਚ ਵੀ ਬਿੱਲ ਪਾਸ
ਨਵੀਂ ਦਿੱਲੀ : ਲੋਕ ਸਭਾ ਵੱਲੋਂ ਪਾਸ ਹੋਣ ਤੋਂ ਬਾਅਦ, ਵਕਫ਼ (ਸੋਧ) ਬਿੱਲ, 2025 ਵੀਰਵਾਰ ਨੂੰ ਰਾਜ ਸਭਾ ਵਿੱਚ ਪੇਸ਼ ਕੀਤਾ ਗਿਆ ਜਿੱਥੇ ਲਗਭਗ 12 ਘੰਟੇ ਦੀ ਬਹਿਸ ਤੋਂ ਬਾਅਦ ਇਸਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਬਿੱਲ ਦੇ ਹੱਕ ਵਿੱਚ 128 ਵੋਟਾਂ ਪਈਆਂ, ਜਦੋਂ ਕਿ ਬਿੱਲ ਦੇ ਵਿਰੋਧ ਵਿੱਚ 95 ਵੋਟਾਂ ਪਈਆਂ। ਲੋਕ ਸਭਾ ਵਿੱਚ ਬਿੱਲ ਦੇ ਹੱਕ ਵਿੱਚ 288 ਵੋਟਾਂ ਪਈਆਂ, ਜਦੋਂ ਕਿ 232 ਸੰਸਦ ਮੈਂਬਰਾਂ ਨੇ ਇਸਦੇ ਵਿਰੁੱਧ ਵੋਟ ਪਾਈ। ਹੁਣ ਜਦੋਂ ਬਿੱਲ ਰਾਜ ਸਭਾ ਦੇ ਨਾਲ-ਨਾਲ ਲੋਕ ਸਭਾ ਵਿੱਚ ਵੀ ਪਾਸ ਹੋ ਗਿਆ ਹੈ, ਤਾਂ ਅਗਲਾ ਕਦਮ ਰਾਸ਼ਟਰਪਤੀ ਦੀ ਪ੍ਰਵਾਨਗੀ ਹੈ। ਇਸ ਤੋਂ ਬਾਅਦ ਇਹ ਕਾਨੂੰਨ ਬਣ ਜਾਵੇਗਾ ਅਤੇ ਲਾਗੂ ਕੀਤਾ ਜਾਵੇਗਾ।