← ਪਿਛੇ ਪਰਤੋ
ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀ ਮਾਂ ਦਾ ਦੇਹਾਂਤ
ਮੁੰਬਈ : ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ 'ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਅਦਾਕਾਰਾ ਦੀ ਮਾਂ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਈ ਹੈ। ਜੈਕਲੀਨ ਫਰਨਾਂਡੀਜ਼ ਦੀ ਮਾਂ ਕਿਮ ਪਿਛਲੇ ਕਈ ਦਿਨਾਂ ਤੋਂ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਦਾਖਲ ਸੀ। ਜੈਕਲੀਨ ਨੂੰ ਕਈ ਵਾਰ ਹਸਪਤਾਲ ਵਿੱਚ ਆਪਣੀ ਮਾਂ ਨੂੰ ਮਿਲਣ ਜਾਂਦੇ ਦੇਖਿਆ ਗਿਆ ਸੀ। ਉਸਨੂੰ 24 ਮਾਰਚ ਨੂੰ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਹ ਆਈਸੀਯੂ ਵਿੱਚ ਸੀ। ਹੁਣ ਮੀਡੀਆ ਰਿਪੋਰਟਾਂ ਅਨੁਸਾਰ, ਜੈਕਲੀਨ ਫਰਨਾਂਡੀਜ਼ ਦੀ ਮਾਂ ਦਾ ਦੇਹਾਂਤ ਹੋ ਗਿਆ ਹੈ।
Total Responses : 0