Big Breaking ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ 21 ਦਿਨਾਂ ਦੀ ਫਰਲੋ, ਡੇਰਾ ਸਿਰਸਾ ਰਹਿਣ ਦੀ ਚੁੰਝ ਚਰਚਾ
ਅਸ਼ੋਕ ਵਰਮਾ
ਬਠਿੰਡਾ,9 ਅਪ੍ਰੈਲ 2025: ਹਰਿਆਣਾ ਸਰਕਾਰ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਸੰਤ ਡਾਕਟਰ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਫਰਲੋ ਦਿੱਤੀ ਹੈ। ਚੁੰਝ ਚਰਚਾ ਹੈ ਕਿ ਇਸ ਵਾਰ ਦੀ ਫਰਲੋ ਰਾਮ ਰਹੀਮ ਆਪਣੇ ਡੇਰੇ ਸਿਰਸਾ ਵਿਖੇ ਬਿਤਾਉਣਗੇ। ਰਾਮ ਰਹੀਮ 72 ਦਿਨਾਂ ਤੋਂ ਬਾਅਦ ਇੱਕ ਵਾਰ ਫਿਰ ਮੁੜ ਤੋਂ ਜ਼ੇਲ੍ਹ ਤੋਂ ਬਾਹਰ ਆ ਰਿਹਾ ਹੈ । ਡੇਰਾ ਸੱਚਾ ਸੌਦਾ ਦਾ ਸਥਾਪਨਾ ਦਿਵਸ 29 ਅਪ੍ਰੈਲ ਨੂੰ ਹੈ ਜੋ ਕਿ ਡੇਰਾ ਪ੍ਰੇਮੀਆਂ ਵੱਲੋਂ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਹਾਲਾਂਕਿ ਡੇਰਾ ਪ੍ਰਬੰਧਕਾਂ ਨੇ ਰਾਮ ਰਹੀਮ ਦੇ ਆਉਣ ਸਬੰਧੀ ਜਾਂ ਕਿਸੇ ਪ੍ਰੋਗਰਾਮ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਪਰ ਸੂਤਰ ਦੱਸਦੇ ਹਨ ਕਿ ਇਸ ਵਾਰ ਸਥਾਪਨਾ ਦਿਵਸ ਸਮਾਗਮ ਵੱਡੀ ਪੱਧਰ ਤੇ ਮਨਾਏ ਜਾਣ ਦੀ ਸੰਭਾਵਨਾ ਹੈ। ਦੱਸਣ ਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਆਪਣੀ ਸਜ਼ਾ ਭੁਗਤ ਰਹੇ ਹਨ