ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਰਣਧੀਰ ਸਿੰਘ ਚੀਮਾ ਦਾ ਦੇਹਾਂਤ
ਜ਼ਿਲ੍ਹਾ ਲਿਖਾਰੀ ਸਭਾ, ਸ਼੍ਰੀ ਫ਼ਤਿਹਗੜ੍ਹ ਸਾਹਿਬ ਵੱਲੋਂ ਦੁੱਖ ਦਾ ਪ੍ਰਗਟਾਵਾ
ਗੁਰਪ੍ਰੀਤ ਸਿੰਘ ਜਖਵਾਲੀ
ਫਤਹਿਗੜ੍ਹ ਸਾਹਿਬ 9 ਅਪ੍ਰੈਲ 2025:-ਸਾਬਕਾ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਣਧੀਰ ਸਿੰਘ ਚੀਮਾ ਦੀ ਮੌਤ ਉੱਤੇ ਜ਼ਿਲ੍ਹਾ ਲਿਖਾਰੀ ਸਭਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਲਿਖਾਰੀ ਸਭਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ. ਚੀਮਾ ਦੀ ਮੌਤ ਕਾਰਨ ਉਹਨਾਂ ਦੇ ਪਰਿਵਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਜ਼ਿਲ੍ਹਾ ਲਿਖਾਰੀ ਸਭਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਨੂੰ ਵੀ ਬਹੁਤ ਘਾਟਾ ਪਿਆ ਹੈ। ਉਹਨਾਂ ਦੱਸਿਆ ਕਿ ਸਵ. ਸ. ਰਣਧੀਰ ਸਿੰਘ ਚੀਮਾ ਨੂੰ ਅੱਜ ਵੀ ਫ਼ਤਿਹਗੜ੍ਹ ਸਾਹਿਬ ਇਲਾਕੇ ਦੇ ਲੋਕ ਸੜਕਾਂ ਵਾਲਾ ਮੰਤਰੀ ਕਹਿ ਕੇ ਯਾਦ ਕਰਦੇ ਹਨ। ਬੀਬੀ ਸਰਹਿੰਦ ਨੇ ਵਿਸ਼ੇਸ਼ ਤੌਰ 'ਤੇ ਦੱਸਿਆ ਕਿ ਚੀਮਾ ਪਰਿਵਾਰ ਨਾਲ ਉਹਨਾਂ ਦੇ ਪਰਿਵਾਰ ਦੇ ਬਹੁਤ ਪੁਰਾਣੇ ਸਬੰਧ ਸਨ, ਉਹ ਜਾਣਦੇ ਹਨ ਕਿ ਸ. ਚੀਮਾ ਜਦੋਂ ਤੱਕ ਸਿਹਤਯਾਬ ਰਹੇ ਉਹ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਹਰੇਕ ਦੇ ਦੁੱਖ ਸੁੱਖ ਵਿੱਚ ਸ਼ਾਮਿਲ ਹੁੰਦੇ ਸਨ ਤੇ ਉਹਨਾਂ ਦੀ ਮਦਦ ਕਰਦੇ ਸਨ। ਉਹਨਾਂ ਇਹ ਵੀ ਕਿਹਾ ਕਿ ਸ. ਰਣਧੀਰ ਸਿੰਘ ਚੀਮਾ ਦੇ ਪਰਿਵਾਰ ਦੀ ਸਾਹਿਤਕ ਸੋਚ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਹਲਕਾ ਇੰਚਾਰਜ, ਉਹਨਾਂ ਦੇ ਸਪੁੱਤਰ ਜਗਦੀਪ ਸਿੰਘ ਚੀਮਾ, ਜ਼ਿਲ੍ਹਾ ਲਿਖਾਰੀ ਸਭਾ ਵੱਲੋਂ ਕਰਵਾਏ ਜਾਂਦੇ ਸਾਹਿਤਕ ਸਮਾਗਮਾਂ ਨੂੰ ਹਮੇਸ਼ਾ ਸਹਿਯੋਗ ਦਿੰਦੇ ਹਨ। ਉਹ ਤੇ ਜ਼ਿਲ੍ਹਾ ਲਿਖਾਰੀ ਸਭਾ ਦੇ ਸਮੂਹ ਅਹੁਦੇਦਾਰ ਤੇ ਮੈਂਬਰ ਇਸ ਦੁੱਖ ਦੀ ਘੜੀ ਵਿੱਚ ਚੀਮਾ ਪਰਿਵਾਰ ਨਾਲ ਖੜੇ ਹਨ ਤੇ ਸਵ. ਸ. ਚੀਮਾ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਕੋਲ ਅਰਦਾਸ ਕਰਦੇ ਹਨ। ਇਸ ਮੌਕੇ ਸਭਾ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਗਪਾਲੋਂ, ਮੀਤ ਪ੍ਰਧਾਨ ਬਲਤੇਜ ਸਿੰਘ ਬਠਿੰਡਾ, ਕੈਸ਼ੀਅਰ ਅਵਤਾਰ ਸਿੰਘ ਪੁਆਰ, ਪ੍ਰੈਸ ਸਕੱਤਰ ਅਮਰਬੀਰ ਸਿੰਘ ਚੀਮਾ ਤੇ ਹੋਰ ਹਾਜ਼ਰ ਸਨ।