Breaking : ਸੁਖਬੀਰ ਬਾਦਲ ਫਿਰ ਬਣੇ ਅਕਾਲੀ ਦਲ ਦੇ ਪ੍ਰਧਾਨ
ਅੰਮ੍ਰਿਤਸਰ : ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਿਚਾਰ ਚਰਚਾ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਅਕਾਲੀ ਦਲ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।
ਨਵੇਂ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਤੇ ਡਾਕਟਰ ਦਲਜੀਤ ਸਿੰਘ ਚੀਮਾ ਸਣੇ ਹੋਰ ਲੀਡਰਾਂ ਨੇ ਪਹਿਲਾਂ ਮਤੇ ਪੜੇ ਅਤੇ ਉਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।