ਨਾ ਡਰਾਂਗੇ ਨਾ ਝੁਕਾਂਗੇ - ਸੁਖਜਿੰਦਰ ਰੰਧਾਵਾ
ਡੇਰਾ ਬਾਬਾ ਅੰਨਕ, 15 ਅਪ੍ਰੈਲ 2025 - ਅੱਜ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸਰਦਾਰ ਪ੍ਰਤਾਪ ਸਿੰਘ ਬਾਜਵਾ ਖਿਲਾਫ ਮੁੱਖ ਮੰਤਰੀ ਪੰਜਾਬ ਵੱਲੋਂ ਬਦਲਾਖੋਰੀ ਤਹਿਤ ਕੀਤੇ ਝੂਠੇ ਪਰਚੇ ਦੇ ਸਬੰਧ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸਰਦਾਰ ਪ੍ਰਤਾਪ ਸਿੰਘ ਬਾਜਵਾ ਨਾਲ ਮੋਹਾਲੀ ਦੇ ਇਕ ਥਾਣੇ ਵਿੱਚ ਜਾਂਦੇ ਸਮੇਂ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਲਲਕਾਰਦੇ ਹੋਏ ਕਿਹਾ ਕਿ ਉਹ ਨਾਂ ਤਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਗੇ ਝੁਕਣਗੇ ਤੇ ਨਾਂ ਹੀ ਡਰਨਗੇ।
ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਕਿਹਾ ਕਿ ਅੱਜ ਜਿੰਨੇ ਵੀ ਕਾਂਗਰਸੀ ਆਗੂ ਅਤੇ ਵਰਕਰ ਪ੍ਰਤਾਪ ਸਿੰਘ ਬਾਜਵਾ ਦੇ ਹੱਕ ਵਿੱਚ ਆਏ ਹਨ ਉਨ੍ਹਾਂ ਸਭ ਦੀ ਵੀਡੀਓ ਗਰਾਫੀ ਕਰਕੇ ਉਨ੍ਹਾਂ ਤੇ ਵੀ ਕੇਸ ਦਰਜ ਕਰਨ ਦੀ ਹਿੰਮਤ ਕਰਨ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਘਟੀਆ ਕਿਸਮ ਦੀ ਰਾਜਨੀਤੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਹੌਂਸਲੇ ਪਸਤ ਨਹੀਂ ਕਰ ਸੱਕਦੇ ਸਗੋਂ ਕਾਂਗਰਸੀ ਵਰਕਰ ਇਸ ਜੁਲਮ ਦੇ ਵਿਰੁੱਧ ਅੱਗੇ ਨਾਲੋਂ ਵੀ ਜ਼ਿਆਦਾ ਲੜਾਈ ਲੜ ਕੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਨੱਕ ਵਿੱਚ ਦਮ ਕਰਕੇ ਸਾਹ ਲੈਣਗੇ। ਉਨਾਂ ਕਿਹਾ ਕਿ ਪੰਜਾਬ ਦੀ ਸਮੂੱਚੀ ਲੀਡਰਸ਼ਿਪ ਪ੍ਰਤਾਪ ਸਿੰਘ ਬਾਜਵਾ ਦੇ ਨਾਲ ਚਟਾਨ ਵਾਂਗ ਖੜੀ ਹੈ।