ਭਾਗ ਸਿੰਘ ਮਦਾਨ ਨੇ ਚੇਅਰਮੈਨ ਮਾਰਕੀਟ ਕਮੇਟੀ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲਿਆ
ਰੂਪਨਗਰ, 15 ਅਪ੍ਰੈਲ 2025: ਮਾਰਕੀਟ ਕਮੇਟੀ ਰੂਪਨਗਰ ਦੇ ਚੇਅਰਮੈਨ ਸ. ਭਾਗ ਸਿੰਘ ਮਦਾਨ ਨੇ ਅੱਜ ਮਾਰਕੀਟ ਕਮੇਟੀ ਦਫ਼ਤਰ ਰੂਪਨਗਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਅਤੇ ਹਲਕਾ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ।
ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਸ. ਭਾਗ ਸਿੰਘ ਮਦਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ. ਭਾਗ ਸਿੰਘ ਮਦਾਨ ਵੱਲੋਂ ਪਾਰਟੀ ਲਈ ਦਿਨ ਰਾਤ ਮਿਹਨਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ. ਭਾਗ ਸਿੰਘ ਮਦਾਨ ਨੂੰ ਇਹ ਅਹੁਦਾ ਪਾਰਟੀ ਲਈ ਕੀਤੀ ਗਈ ਮਿਹਨਤ ਸਦਕਾ ਹੀ ਮਿਲੀਆਂ ਹੈ।
ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਸ. ਭਾਗ ਸਿੰਘ ਮਦਾਨ ਦੀ ਤਾਰੀਫ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਰੀੜ੍ਹ ਦੀ ਹੱਡੀ ਦੱਸਿਆ। ਉਨ੍ਹਾਂ ਕਿਹਾ ਕਿ ਸ. ਭਾਗ ਸਿੰਘ ਮਦਾਨ ਮਿਹਨਤੀ ਤੇ ਜੁਝਾਰੂ ਵਰਕਰ ਦੇ ਨਾਲ ਨਾਲ ਇੱਕ ਵੱਡੇ ਸਮਾਜ ਸੇਵੀ ਵੀ ਹਨ।
ਸ. ਭਾਗ ਸਿੰਘ ਮਦਾਨ ਨੇ ਅਹੁਦਾ ਸੰਭਾਲਣ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣਗੇ।
ਇਸ ਮੌਕੇ ਇਮਪਰੂਵਮੇਂਟ ਟਰੱਸਟ ਦੇ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਰਾਜੂ ਸਤਿਆਲ, ਚੇਤਨ ਕਾਲੀਆਂ, ਸੰਦੀਪ ਜੋਸ਼ੀ, ਗੁਰਮੇਲ ਸਿੰਘ ਬਾੜਾ, ਅਮਨਦੀਪ ਸਿੰਘ, ਸਤਨਾਮ ਸਿੰਘ ਨਾਗਰਾ, ਯੋਗੇਸ਼ ਕੱਕੜ, ਸੁਰਜਨ ਸਿੰਘ, ਪਰਮਿੰਦਰ ਸਿੰਘ ਬਾਲਾ, ਸੁਤੰਤਰ ਕੌਸ਼ਲ, ਅਵਤਾਰ ਸਿੰਘ ਅਤੇ ਹੋਰ ਪਾਰਟੀ ਆਗੂ ਹਾਜ਼ਰ ਸਨ।