ਪੰਜਾਬ ਦੇ ਰਾਜਪਾਲ ਵੱਲੋਂ ਪ੍ਰਵਾਨਿਤ ਕਮੇਟੀ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਤਿੰਨ ਮੈਂਬਰ ਸ਼ਾਮਿਲ
- ਸਕੂਲ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵਿਸ਼ਾ ਸਮੱਗਰੀ ਦਾ ਨਿਰਮਾਣ ਕਰੇਗੀ ਕਮੇਟੀ
ਪਟਿਆਲਾ, 16 ਅਪ੍ਰੈਲ 2025 - ਪੰਜਾਬ ਦੇ ਰਾਜਪਾਲ ਵੱਲੋਂ ਪ੍ਰਵਾਨਿਤ ਕੀਤੀ ਗਈ ਇੱਕ ਛੇ ਮੈਂਬਰੀ ਕਮੇਟੀ ਵਿੱਚ ਤਿੰਨ ਮੈਂਬਰ ਪੰਜਾਬੀ ਯੂਨੀਵਰਸਿਟੀ ਨਾਲ਼ ਸਬੰਧਤ ਹਨ। ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਤੋਂ ਪ੍ਰੋ. ਮਮਤਾ ਸ਼ਰਮਾ ਅਤੇ ਪ੍ਰੋ. ਮਨਦੀਪ ਕੌਰ ਨੂੰ ਇਸ ਕਮੇਟੀ ਵਿੱਚ ਮੈਂਬਰ ਅਤੇ ਮਲਟੀਮੀਡੀਆ ਰਿਸਰਚ ਸੈਂਟਰ ਦੇ ਡਾਇਰੈਕਟਰ ਦਲਜੀਤ ਅਮੀ ਨੂੰ ਟੈਕਨੀਕਲ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ ਹੈ। ਇਹ ਕਮੇਟੀ ਸਕੂਲ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਲੋੜੀਂਦੀ ਵਿਸ਼ਾ ਸਮੱਗਰੀ ਦਾ ਨਿਰਮਾਣ ਕਰੇਗੀ। ਯੂਨੀਵਰਸਿਟੀ ਅਥਾਰਿਟੀਜ਼ ਵੱਲੋਂ ਇਨ੍ਹਾਂ ਤਿੰਨਾਂ ਮੈਂਬਰਾਂ ਨੂੰ ਵਧਾਈ ਦਿੱਤੀ ਗਈ।