ਗੈਰਕਾਨੂੰਨੀ ਢੰਗ ਨਾਲ ਆ ਰਹੀ ਕਣਕ ਦੀ ਆਮਦ ਨੂੰ ਰੋਕਣ ਲਈ 8 ਇੰਟਰਸਟੇਟ ਨਾਕੇ ਲਗਾਏ
ਰੂਪਨਗਰ, 17 ਅਪ੍ਰੈਲ 2025: ਹਿਮਾਚਲ ਪ੍ਰਦੇਸ਼ ਤੋਂ ਗੈਰਕਾਨੂੰਨੀ ਢੰਗ ਨਾਲ ਆ ਰਹੀ ਕਣਕ ਦੀ ਆਮਦ ਨੂੰ ਰੋਕਣ ਲਈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ 8 ਇੰਟਰਸਟੇਟ ਨਾਕੇ ਲਗਾਏ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਦੇ ਨਾਲ ਲੱਗਦੇ ਸਰਹੱਦੀ ਸੂਬੇ ਹਿਮਾਚਲ ਪ੍ਰਦੇਸ਼ ਜੋੜਦੀਆਂ ਹੋਈਆਂ ਮੁੱਖ ਸੜਕਾਂ ਤੇ ਲਗਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਇਹ ਨਾਕੇ ਘਣੌਲੀ, ਭਾਰਤਗੜ੍ਹ, ਪੁਰਖਾਲੀ, ਨੰਗਲ, ਸੁਰੇਵਾਲ, ਅਜੌਲੀ, ਰਾਮਪੁਰ ਝੱਜਰ (ਨੈਣਾ ਦੇਵੀ ਰੋਡ), ਡੇਹਣੀ ਰੋਡ ਕੀਰਤਪੁਰ ਸਾਹਿਬ ਅਤੇ ਪਨੇਰਾਈ ਰੋਡ ਕੀਰਤਪੁਰ ਸਾਹਿਬ ਉਤੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧ ਵਿਚ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਉਨ੍ਹਾਂ ਪੁਲਿਸ ਅਤੇ ਸਿਵਲ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਇਹਨਾਂ ਅੰਤਰਰਾਜੀ ਨਾਕਿਆਂ ਉੱਤੇ ਸਖ਼ਤ ਚੌਕਸੀ ਬਣਾਈ ਰੱਖਣ ਅਤੇ ਹਰ ਨਾਕੇ 'ਤੇ ਮਜ਼ਬੂਤ ਹਾਜ਼ਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਤਾਂ ਜੋ ਕਿਸੇ ਵੀ ਤਰੀਕੇ ਨਾਲ ਕਣਕ ਦੀ ਗੈਰਕਾਨੂੰਨੀ ਆਵਾਜਾਈ ਨੂੰ ਰੋਕਿਆ ਜਾ ਸਕੇ।
ਉਨ੍ਹਾ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਣਕ ਦੀ ਖਰੀਦ ਵਿਚ ਪ੍ਰਸ਼ਾਸਨ ਪਾਰਦਰਸ਼ਿਤਾ ਬਰਕਰਾਰ ਰੱਖਣ ਅਤੇ ਸਥਾਨਕ ਕਿਸਾਨਾਂ ਅਤੇ ਹਿੱਸੇਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।