ਸਾਧੂ ਸਿੰਘ ਧਰਮਸੋਤ ਜੇਲ੍ਹ ਤੋਂ ਰਿਹਾਅ: ਸੁਪਰੀਮ ਕੋਰਟ ਨੇ 15 ਅਪ੍ਰੈਲ ਨੂੰ ਦਿੱਤੀ ਸੀ ਜ਼ਮਾਨਤ
ਚੰਡੀਗੜ੍ਹ, 17 ਅਪ੍ਰੈਲ 2025 - ਸਾਧੂ ਸਿੰਘ ਧਰਮਸੋਤ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜੇਲ੍ਹ ਤੋਂ ਰਿਹਾਅ ਕੇ ਬਾਹਰ ਆ ਗਏ ਹਨ। ਦੱਸ ਦਈਏ ਕਿ ਸੁਪਰੀਮ ਕੋਰਟ ਨੇ 15 ਅਪ੍ਰੈਲ ਨੂੰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਸੀ। ਅੱਜ, ਧਰਮਸੋਤ 15 ਮਹੀਨਿਆਂ ਬਾਅਦ ਨਾਭਾ ਜੇਲ੍ਹ ਤੋਂ ਬਾਹਰ ਆਏ, ਜਿਸਦਾ ਕਾਂਗਰਸੀ ਵਰਕਰਾਂ ਨੇ ਸਵਾਗਤ ਕੀਤਾ।