ਬਾਜਵਾ ਦੀ ਗ੍ਰਿਫਤਾਰੀ ਤੋਂ ਪਹਿਲਾਂ ਕੋਰਟ ਨੂੰ ਸੂਚਿਤ ਕੀਤਾ ਜਾਵੇ- ਹਾਈਕੋਰਟ ਦਾ ਫਰਮਾਨ
ਚੰਡੀਗੜ੍ਹ , 22 ਅਪ੍ਰੈਲ 2025- ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਦਰਜ ਹੋਈ ਐਫਆਈਆਰ ਮਾਮਲੇ ਵਿੱਚ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸਰਕਾਰ ਦੇ ਵਕੀਲ ਅਤੇ ਬਾਜਵਾ ਦੇ ਵਕੀਲ ਨੇ ਆਪੋ ਆਪਣੀਆਂ ਦਲੀਲਾਂ ਪੇਸ਼ ਕੀਤੀਆਂ।
ਜਿਸ 'ਤੇ ਹਾਈਕੋਰਟ ਨੇ ਕਿਹਾ ਕਿ ਜੇ ਪ੍ਰਤਾਪ ਬਾਜਵਾ ਦੀ ਗ੍ਰਿਫਤਾਰੀ ਦੀ ਲੋੜ ਪਈ ਤਾਂ ਪਹਿਲਾਂ ਕੋਰਟ ਨੂੰ ਸੂਚਿਤ ਕੀਤਾ ਜਾਵੇ। ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਐਫਆਈਆਰ ਦੀ ਜਾਂਚ ਸ਼ੁਰੂ ਹੋ ਗਈ ਹੈ। ਕੋਰਟ ਨੇ ਜਾਂਚ 'ਤੇ ਕੋਈ ਵੀ ਰੋਕ ਨਹੀਂ ਲਗਾਈ।