ਗੁਰਤੇਜ ਸਿੰਘ ਖੋਸਾ ਆਮ ਆਦਮੀ ਪਾਰਟੀ ਦੇ ਦੁਬਾਰਾ ਜ਼ਿਲ੍ਹਾ ਪ੍ਰਧਾਨ ਬਣੇ
ਫਰੀਦਕੋਟ 31 ਮਈ 2025 - ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਜ਼ਿਲ੍ਹੇ ਦੇ ਮਿਹਨਤੀ ਆਗੂ ਗੁਰਤੇਜ ਸਿੰਘ ਖੋਸਾ ਦੀ ਪਾਰਟੀ ਪ੍ਰਤੀ ਮਿਹਨਤ ਨੂੰ ਦੇਖਦਿਆਂ ਇੱਕ ਵਾਰ ਫੇਰ ਤੋਂ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ। ਗੁਰਤੇਜ ਸਿੰਘ ਖੋਸਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਤੇ ਵਰਕਰਾਂ ਨੇ ਕਿਹਾ ਗੁਰਤੇਜ ਸਿੰਘ ਖੋਸਾ ਆਮ ਵਰਕਰ ਦੇ ਨਾਲ ਖੜ੍ਹਨ ਵਾਲਾ ਇਨਸਾਨ ਹੈ ਤੇ ਪਾਰਟੀ ਨੇ ਜੋ ਉਨ੍ਹਾਂ ਨੂੰ ਸੇਵਾ ਬਖਸ਼ੀ ਹੈ ਉਹ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਤੇ ਗੁਰਤੇਜ ਸਿੰਘ ਖੋਸਾ ਨੇ ਕਿਹਾ ਜ਼ਿਲ੍ਹਾ ਵਾਸੀ ਜੋ ਮੇਰੇ ਤੇ ਵਿਸ਼ਵਾਸ ਕਰਦੇ ਹਨ ਇਹ ਉਨ੍ਹਾਂ ਦੀ ਬਦੌਲਤ ਹੀ ਪਾਰਟੀ ਨੇ ਮੈਨੂੰ ਮਾਣ ਬਖਸ਼ਿਆ ਹੈ। ਉਨ੍ਹਾਂ ਨੇ ਕਿਹਾ 2027 ਵਿੱਚ ਵੀ ਦੁਬਾਰਾ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਦਿਨ ਰਾਤ ਇੱਕ ਕਰਾਂਗੇ। ਉਨ੍ਹਾਂ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦਾ ਧੰਨਵਾਦ ਕੀਤਾ।