← ਪਿਛੇ ਪਰਤੋ
ਇੰਸਪੈਕਟਰ ਇੰਦਰਬੀਰ ਕੌਰ ਗ੍ਰਿਫ਼ਤਾਰ
ਰੋਹਿਤ ਗੁਪਤਾ ਗੁਰਦਾਸਪੁਰ 12 ਜੁਲਾਈ 2025 : ਪੁਲਿਸ ਜਿਲਾ ਗੁਰਦਾਸਪੁਰ ਦੇ ਪੁਲਿਸ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਖਿਲਾਫ ਭਰਿਸ਼ਟਾਚਾਰ ਵਿਰੋਧੀ ਐਕਟਰ ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਤੁਹਾਡਾ ਸਿਟੀ ਪੁਲਿਸ ਵੱਲੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਪੁਲਿਸ ਦੇ ਉੱਚ ਅਤੇ ਭਰੋਸੇਯੋਗ ਸੂਤਰਾ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਸਾਂਝ ਕੇਂਦਰ ਵਿੱਚ ਕੰਮ ਕਰਨ ਵਾਲੇ ਕੁਝ ਕਰਮਚਾਰੀਆਂ ਨੇ ਦੋਸ਼ ਲਗਾਇਆ ਹੈ ਕਿ ਇੰਸਪੈਕਟਰ ਇੰਦਰਬੀਰ ਕੌਰ ਉਨਾ ਤੇ ਦਬਾਅ ਪਾ ਕੇ ਉਹਨਾਂ ਕੋਲੋਂ ਪੈਸੇ ਲੈਂਦੀ ਹੈ । ਇਨਾਂ ਕਰਮਚਾਰੀਆਂ ਨੇ ਇਕੱਠੇ ਹੋ ਕੇ ਐਸਐਸਪੀ ਗੁਰਦਾਸਪੁਰ ਨੂੰ ਇਸ ਦੀ ਸ਼ਿਕਾਇਤ ਕੀਤੀ ਸੀ ਅਤੇ ਮਾਮਲੇ ਦੀ ਜਾਂਚ ਤੋਂ ਬਾਅਦ ਇੰਸਪੈਕਟਰ ਇੰਦਰਬੀਰ ਕੌਰ ਖਿਲਾਫ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
Total Responses : 1103