ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ-ਐਸ.ਡੀ.ਐਮ
ਐਸ.ਡੀ.ਐਮ ਵਲੋਂ ਵਿਆਹ ਪੁਰਬ ਦੇ ਸਬੰਧ ਵਿੱਚ ਅਧਿਕਾਰੀਆਂ ਨਾਲ ਮੀਟਿੰਗ
ਬਟਾਲਾ, 7 ਅਗਸਤ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਕੀਤੀਆਂ ਜਾਣ ਵਾਲੀ ਤਿਆਰੀਆਂ ਸਬੰਧੀ ਅੱਜ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਘਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ 30 ਅਗਸਤ ਨੂੰ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਉਨਾਂ ਅਧਿਕਾਰੀਆਂ ਨੂੰ ਸਮੇਂ ਸਿਰ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ।
ਉਨਾਂ ਦੱਸਿਆ ਕਿ 29 ਅਗਸਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਨਗਰ ਕੀਰਤਨ ਸਜਾਏ ਜਾਣਗੇ, ਜੋ ਬਟਾਲਾ ਪਹੁੰਚਣਗੇ ਅਤੇ 30 ਅਗਸਤ ਨੂੰ ਗੁਰਦੁਆਰਾ ਡੇਹਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ।
ਉਨਾਂ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਵਿੱਚ ਬਟਾਲਾ ਵਿਖੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਦੀਆਂ ਹਨ ਅਤੇ ਉਨ੍ਹਾਂ ਦੀਆਂ ਸਹੂਲਤ ਅਤੇ ਆਵਾਜਾਈ ਆਦਿ ਨੂੰ ਮੁੱਖ ਰੱਖਦਿਆਂ ਸੁਚੱਜੇ ਪ੍ਰਬੰਧ ਕੀਤੇ ਜਾਣਗੇ ਅਤੇ ਵਿਆਹ ਪੁਰਬ ਦੇ ਸਮਾਗਮ ਪੂਰੇ ਉਤਸ਼ਾਹ ਤੋ ਜਾਹੋ ਜਲਾਲ ਨਾਲ ਮਨਾਏ ਜਾਣਗੇ।
ਇਸ ਮੌਕੇ ਉਨ੍ਹਾਂ ਪੀ ਡਬਲਿਊ ਡੀ, ਪਾਵਰਕਾਮ, ਸੀਵਰੇਜ਼ ਬੋਰਡ, ਨਗਰ ਨਿਗਮ ਬਟਾਲਾ, ਪੁਲਿਸ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੁੱਚੇ ਰੂਟ ਅਤੇ ਸ਼ਹਿਰ ਵਿਚ ਲੋੜੀਦੇ ਸਾਰੇ ਕੰਮ ਪੂਰੇ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਸੰਜੀਵ ਕੁਮਾਰ ਡੀ.ਐਸ.ਪੀ (ਸਿਟੀ), ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਗੁਰਨਾਮ ਸਿੰਘ ਜੱਸਲ, ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਗੁਰਤਿੰਦਰਪਾਲ ਸਿੰਘ ਭਾਟੀਆ, ਨਿਤਿਨ ਸਹੋਤਾ ਨਾਇਬ ਤਹਿਸੀਲਦਾਰ , ਰਜਿੰਦਰ ਸ਼ਰਮਾ ਸਹਾਇਕ ਕਮਿਸ਼ਨਰ ਨਗਰ ਨਿਗਮ, ਗੁਰਦੁਆਰਾ ਸ੍ਰੀ ਕੰਧ ਸਾਹਿਬ ਦੇ ਮੈਨੇਜਰ ਜਤਿੰਦਰ ਸਿੰਘ, ਗੁਰਦੁਆਰਾ ਸ੍ਰੀ ਸਤਿਕਾਰੀਆਂ ਸਾਹਿਬ ਦੇ ਮੈਨੇਜਰ ਮਨਜੀਤ ਸਿੰਘ, ਐਸ.ਡੀ.ਓ ਰੋਹਿਤ ਉੱਪਲ, ਸੁਪਰਡੈਂਟ ਸੁੰਦਰ ਸ਼ਰਮਾ ਅਤੇ ਰਾਜਵਿੰਦਰ ਸਿੰਘ ਆਦਿ ਮੌਜੂਦ ਸਨ।