ਯੂਥ ਕਾਂਗਰਸ ਦੋਆਬਾ ਜੋਨ ਦੇ ਪ੍ਰਧਾਨ ਵੱਲੋਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 8 ਅਗਸਤ 2025
ਯੂਥ ਕਾਂਗਰਸ ਦੁਆਬਾ ਜੋਨ ਦੇ ਪ੍ਰਧਾਨ ਨਵ ਸੇਖੋਂ ਦੀ ਅਗਵਾਈ ਹੇਠ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਤਲਵੰਡੀ ਪੁੱਲ ਚੌਂਕ ਵਿਖੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸੀਐਮ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਜ਼ਬਰਦਸਤ ਨਾਰੇਬਾਜ਼ੀ ਕੀਤੀ ਗਈ। ਇਸ ਦੌਰਾਨ ਯੂਥ ਕਾਂਗਰਸ ਦੇ ਪ੍ਰਧਾਨ ਸੇਖੋਂ ਅਤੇ ਮੋਨੂੰ ਭੰਡਾਰੀ ਅਤੇ ਹੋਰ ਆਗੂਆਂ ਤੇ ਕਾਰਕੂਨਾਂ ਵੱਲੋਂ ਸੰਘਰਸ਼ ਤੇਜ ਕਰਨ ਦੀ ਚਿਤਾਵਨੀ ਦਿੱਤੀ ਗਈ। ਲੈਂਡ ਪੂਲਿੰਗ ਨੀਤੀ ਨੂੰ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਤੋਂ ਵੀ ਵਧੇਰੇ ਖ਼ਤਰਨਾਕ ਕਰਾਰ ਦਿੱਤਾ। ਇਸ ਮੌਕੇ ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਸਾਡੀ ਪਾਰਟੀ ‘ਆਪ’ ਦੀਆਂ ਨੀਤੀਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਨੀਤੀ ਵਿਰੁੱਧ ਲੜਾਈ ਨੂੰ ਇਸ ਦੇ ਅੰਤਿਮ ਨਤੀਜੇ ਤੱਕ ਲਿਜਾਵੇਗੀ। ਇਸ ਨੀਤੀ ਨੂੰ ਵਾਪਸ ਕਰਵਾਉਣ ਲਈ ਹਰ ਹੀਲਾ ਵਰਤੇਗੀ।