ਬਠਿੰਡਾ ਪੁਲਿਸ ਵੱਲੋਂ ਇੱਕ ਕਿਲੋ ਅਫ਼ੀਮ ਅਤੇ ਸਵਾ2 ਲੱਖ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰ ਗ੍ਰਿਫਤਾਰ
ਅਸ਼ੋਕ ਵਰਮਾ
ਬਠਿੰਡਾ, 8 ਅਗਸਤ 2025 : ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਜੰਗੀ ਪੱਧਰ ‘ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਠਿੰਡਾ ਪੁਲਿਸ ਵਲੋਂ ਗੁਰਪ੍ਰੀਤ ਸਿੰਘ ਅਤੇ ਜਰਨੈਲ ਸਿੰਘ ਕੋਲੋਂ ਇੱਕ ਕਿਲੋ ਅਫੀਮ, 2 ਲੱਖ 25 ਹਾਜ਼ਰ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਦੌਰਾਨ ਇੱਕ ਬਰੀਜ਼ਾ ਕਾਰ ਜ਼ਿਲ੍ਹੇ ਦੇ ਪਿੰਡ ਫੂਲ ਤੋਂ ਕਬਜ਼ੇ ਵਿੱਚ ਲਈ ਹੈ।
ਇਸ ਮੌਕੇ ਐਸਐਸਪੀ ਨੇ ਅੱਗੇ ਹੋਰ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਪਿੰਡ ਸੰਘੇੜਾ ਜ਼ਿਲ੍ਹਾ ਬਰਨਾਲਾ ਅਤੇ ਜਰਨੈਲ ਸਿੰਘ ਪੁੱਤਰ ਨੱਥਾ ਸਿੰਘ ਵਾਸੀ ਧਿੰਗੜ ਜ਼ਿਲ੍ਹਾ ਬਠਿੰਡਾ ਨਾਲ ਸਬੰਧ ਰੱਖਦੇ ਹਨ। ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਫੂਲ ਥਾਣੇ ਵਿੱਚ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਜਰਨੈਲ ਸਿੰਘ ਤੇ ਪਹਿਲਾ ਵੀ 25 ਕਿਲੋ ਭੂਕੀ ਦਾ ਮੁਕੱਦਮਾ ਦਰਜ ਹੈ।
ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਆਸ ਪਾਸ ਦੇ ਖੇਤਰ ਵਿੱਚ ਕਿਤੇ ਵੀ ਨਸ਼ੇ ਦੀ ਵਿਕਰੀ ਹੁੰਦੀ ਹੈ ਤਾਂ ਐਂਟੀ ਡਰੱਗ ਹੈਲਪ ਲਾਈਨ ਵਟਸਐਪ ਚੈਟਬੋਟ ਨੰਬਰ 97791-00200 'ਤੇ ਸੂਚਿਤ ਕੀਤਾ ਜਾ ਸਕਦਾ ਹੈ। ਉਹਨਾਂ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।