Breaking : ਇਕ ਹੋਰ ਅਹਿਮ ਮਾਮਲੇ ਵਿਚ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ
ਲਾਂਚ ਹੋਵੇਗਾ ਐਂਟੀ ਡਰੋਨ ਸਿਸਟਮ
ਚੰਡੀਗੜ੍ਹ, 9 ਜੁਲਾਈ 2025: ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇੱਕ ਨਵੀਂ ਪਹਿਲਕਦਮੀ ਤਹਿਤ, ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿਸਦਾ ਆਪਣਾ ਐਂਟੀ ਡਰੋਨ ਸਿਸਟਮ ਹੋਵੇਗਾ। ਇਸ ਸਿਸਟਮ ਦਾ ਉਦਘਾਟਨ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਤਰਨਤਾਰਨ ਵਿੱਚ ਕਰਨਗੇ।
ਐਂਟੀ ਡਰੋਨ ਸਿਸਟਮ ਦੀ ਮਹੱਤਤਾ
ਇਸ ਐਂਟੀ ਡਰੋਨ ਸਿਸਟਮ ਦਾ ਮੁੱਖ ਉਦੇਸ਼ ਪੰਜਾਬ ਦੀਆਂ ਸਰਹੱਦਾਂ ਰਾਹੀਂ ਹੋਣ ਵਾਲੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣਾ ਹੈ। ਇਸ ਤਕਨੀਕੀ ਪਹਿਲਕਦਮੀ ਨਾਲ ਸੁਰੱਖਿਆ ਏਜੰਸੀਆਂ ਨੂੰ ਸਰਹੱਦ ਪਾਰ ਤੋਂ ਆਉਣ ਵਾਲੇ ਡਰੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਨਕਾਰਾ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕੀਤਾ ਜਾ ਸਕੇਗਾ। ਇਹ ਕਦਮ ਸੂਬੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।