ਵੱਡੀ ਖ਼ਬਰ: ਭਾਰੀ ਮੀਂਹ ਕਾਰਨ ਡਿੱਗੀ ਕੰਧ, 7 ਲੋਕਾਂ ਦੀ ਮੌਤ
ਨਵੀਂ ਦਿੱਲੀ, 09 ਅਗਸਤ 2025-ਰਾਜਧਾਨੀ ਦਿੱਲੀ ਵਿੱਚ ਸ਼ੁੱਕਰਵਾਰ ਰਾਤ ਤੋਂ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਦੱਖਣ-ਪੂਰਬੀ ਦਿੱਲੀ ਦੇ ਜੈਤਪੁਰ ਵਿੱਚ ਇੱਕ ਪੁਰਾਣੀ ਕੰਧ ਡਿੱਗ ਗਈ, ਜਿਸ ਵਿੱਚ ਮਲਬੇ ਹੇਠ ਦੱਬਣ ਨਾਲ 7 ਲੋਕਾਂ ਦੀ ਮੌਤ ਹੋ ਗਈ।
ਮ੍ਰਿਤਕਾਂ ਵਿੱਚ 3 ਪੁਰਸ਼, 2 ਔਰਤਾਂ ਅਤੇ 2 ਕੁੜੀਆਂ ਸ਼ਾਮਲ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਰਾਹਤ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ, ਪਰ ਸਾਰੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਦੇ ਬਾਵਜੂਦ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ।