ਵਿਧਾਇਕ ਸ਼ੈਰੀ ਕਲਸੀ ਨੇ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਡਸਟਬੀਨ ਮੁਹੱਈਆ ਕਰਵਾਏ
ਦੁਕਾਨਦਾਰਾਂ ਅਤੇ ਲੰਗਰ ਲਗਾ ਰਹੀਆਂ ਸੰਗਤਾਂ ਨੂੰ ਲੰਗਰ ਵਾਲੇ ਸਥਾਨ ’ਤੇ ਸਫਾਈ ਰੱਖਣ ਦੀ ਅਪੀਲ
ਰੋਹਿਤ ਗੁਪਤਾ
ਬਟਾਲਾ, 29 ਅਗਸਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਵੱਡਾ ਕਾਰਜ ਕਰਦਿਆਂ ਸ਼ਹਿਰ ਦੇ ਬਜਾਰਾਂ ਵਿੱਚ ਡਸਟਬੀਨ ਮੁਹੱਈਆ ਕਰਵਾਏ ਹਨ ਤਾਂ ਜੋ ਸ਼ਹਿਰ ਨੂੰ ਹੋਰ ਸੁਚਾਰੂ ਢੰਗ ਨਾਲ ਸਾਫ਼-ਸੁਥਰਾ ਰੱਖਿਆ ਜਾ ਸਕੇ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ ਅਤੇ ਚੇਅਰਮੈਨ ਮਾਨਿਕ ਮਹਿਤਾ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ ਤੇ ਮਾਸਟਰ ਤਿਲਕ ਰਾਜ ਆਦਿ ਮੌਜੂਦ ਸਨ।
ਗਾਂਧੀ ਚੌਂਕ ਬਟਾਲਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੰਦਰ ਰੱਖਣ ਲਈ ਉਹ ਦਿਨ ਰਾਤ ਤਤਪਰ ਰਹਿੰਦੇ ਹਨ ਅਤੇ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ ਰਹੀ ਹੈ ਕਿ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੇ ਨਾਲ ਸ਼ਹਿਰ ਨੂੰ ਖੂਬਸੂਰਤ ਰੱਖਿਆ ਜਾ ਸਕੇ।
ਉਨਾਂ ਅੱਗੇ ਕਿਹਾ ਕਿ ਵਿਆਹ ਪੁਰਬ ਸਮਾਗਮਾਂ ਨੂੰ ਮੁੱਖ ਰੱਖਦਿਆਂ ਸ਼ਹਿਰ ਵਾਸੀਆਂ ਅਤੇ ਦੇਸ਼-ਵਿਦੇਸ ਵਿੱਚ ਆ ਰਹੀ ਸੰਗਤਾਂ ਦੀ ਸਹਲੂਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ ਅਤੇ ਆਪਸੀ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸੁਚਾਰੂ ਢੰਗ ਨਾਲ ਸਫਲਤਾਪੂਰਵਕ ਨੇਪਰੇ ਚਾੜ੍ਹੇ ਜਾਣਗੇ।
ਵਿਧਾਇਕ ਸ਼ੈਰੀ ਕਲਸੀ ਨੇ ਸ਼ਹਿਰ ਵਾਸੀਆਂ ਤੇ ਲੰਗਰ ਲਗਾਉਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਜਿਸ ਜਗ੍ਹਾ ’ਤੇ ਲੰਗਰ ਲਗਾ ਰਹੇ ਹਨ। ਉਸ ਜਗਾਂ ਨੂੰ ਸਾਫ ਸੁਥਰਾ ਰੱਖਣ। ਵੇਸਟਿਜ਼ ਡਸਟਬੀਨ ਵਿੱਚ ਹੀ ਸੁੱਟੀ ਜਾਵੇ ਅਤੇ ਨਾਲ ਦੀ ਨਾਲ ਇਕੱਠੀ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਪਵਿੱਤਰ ਨਗਰੀ ਬਟਾਲਾ ਨੂੰ ਸਾਫ਼-ਸੁਥਰਾ ਰੱਖੀਏ।