ਵਿਧਾਇਕ ਸ੍ਰੀ ਮੁਕਤਸਰ ਸਾਹਿਬ ਜਗਦੀਪ ਸਿੰਘ ਕਾਕਾ ਬਰਾੜ ਨੇ ਰਾਹਤ ਸਮੱਗਰੀ ਦੇ ਦੋ ਟਰੱਕ ਭੇਜੇ ਫਾਜ਼ਿਲਕਾ
ਹੜ੍ਹ ਪੀੜਤਾਂ ਦੀ ਮਦਦ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ, ਸਾਡੇ ਵਾਸਤੇ ਲੋਕ ਪਹਿਲਾਂ- ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ
ਫਾਜ਼ਿਲਕਾ, 29 ਅਗਸਤ
ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਰਾਹਤ ਸਮੱਗਰੀ ਦੇ ਦੋ ਟਰੱਕ ਫਾਜ਼ਿਲਕਾ ਲਈ ਰਵਾਨਾ ਕੀਤੇ। ਉਨ੍ਹਾਂ ਕਿਹਾ ਕਿ ਸਾਡੇ ਵਾਸਤੇ ਲੋਕ ਪਹਿਲਾਂ ਹਨ ਤੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ।
ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਦੋ ਟਰੱਕਾਂ ਵਿੱਚ 1000 ਦੇ ਕਰੀਬ ਰਾਸ਼ਨ ਦੀਆਂ ਕਿੱਟਾਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਟਾਂ ਵਿੱਚ ਆਟਾ, ਚਾਹ, ਖੰਡ, ਦਾਲ, ਖਾਣ ਵਾਲਾ ਤੇਲ ਤੋਂ ਇਲਾਵਾ ਹੋਰ ਤਰ੍ਹਾਂ ਦੀਆਂ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਹਨ। ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਵਿਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਉਹ ਉਨ੍ਹਾਂ ਨਾਲ ਖੜੇ ਹਨ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਸਹਿਕਾਰੀ ਸੁਸਾਇਟੀ ਜਗਦੇਵ ਸਿੰਘ ਬਾਂਮ ਆਦਿ ਮੌਜੂਦ ਸਨ।