MLA ਸ਼ੈਰੀ ਕਲਸੀ ਦੁਆਰਾ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ
ਬਟਾਲੇ ਦੇ ਚਹੁਪੱਖੀ ਵਿਕਾਸ ਲਈ ਵਿਧਾਇਕ ਸ਼ੈਰੀ ਕਲਸੀ ਦ੍ਰਿੜ ਸੰਕਲਪ
ਰੋਹਿਤ ਗੁਪਤਾ
ਬਟਾਲਾ, 19 ਸਤੰਬਰ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਹਿੱਤ ਲਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਅੰਮ੍ਰਿਤ ਕਲਸੀ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਬਟਾਲਾ ਵਿਖੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਕੇ ਵਿਧਾਇਕ ਸ਼ੈਰੀ ਕਲਸੀ ਰਾਹੀਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਸਮਾਜ ਸੇਵੀ ਅੰਮ੍ਰਿਤ ਕਲਸੀ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਉਨਾਂ ਦੀ ਡਿਊਟੀ ਲਗਾਈ ਗਈ ਹੈ ਕਿ ਉਹ ਸ਼ਹਿਰ ਵਾਸੀਆਂ ਨੂੰ ਮਿਲ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਹਮੇਸ਼ਾ ਕੋਸ਼ਿਸ ਹੁੰਦੀ ਹੈ ਕਿ ਉਨਾਂ ਦੇ ਆਪਣੇ ਲੋਕ ਕੰਮਕਾਜ ਲਈ ਪ੍ਰੇਸ਼ਾਨ ਨਾ ਹੋਣ, ਇਸ ਲਈ ਉਹ ਖੁਦ ਲੋਕਾਂ ਤੱਕ ਪੁਹੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕਰਦੇ ਹਨ।
ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਹਿਰ ਵਿੱਚ ਲੋਕਹਿੱਤ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਕਈ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ। ਉਨਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਦੀ ਸਮੁੱਚੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਲੋਕਾਂ ਦੀ ਮਦਦ ਕੀਤੀ ਗਈ ਹੈ ਅਤੇ ਨਿਰਵਿਘਨ ਲੋਕਾਂ ਦੀ ਸਾਰ ਲਈ ਜਾ ਰਹੀ ਹੈ। ਉਨਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਅਤੇ ਲੋਕਾਂ ਦੇ ਮੁੜ ਵਸੇਬੇ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਲਗਾਤਾਰ ਸਬੰਧਤ ਖੇਤਰ ਦੇ ਟੀਮ ਨਾਲ ਰਾਬਤਾ ਬਣਾ ਕੇ ਰੱਖਿਆ ਹੈ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਸਮਾਜ ਸੇਵੀ ਅੰਮ੍ਰਿਤ ਕਲਸੀ ਨੇ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰੀ ਖੇਤਰ ਬਟਾਲੇ ਵਿੱਚ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਗਈਆਂ ਹਨ। ਨੌਜਵਾਨਾਂ ਦੇ ਖੇਡਣ ਲਈ ਖੇਡ ਮੈਦਾਨ ਉਸਾਰੇ ਗਏ ਹਨ। ਪਿੰਡਾਂ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਦੇ ਕੰਮ ਕੀਤੇ ਗਏ ਹਨ ਤੇ ਪਾਰਕ ਉਸਾਰੇ ਗਏ ਹਨ। ਉਨਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।
ਇਸ ਮੌਕੇ ਐਕਸੀਅਨ ਰੋਹਿਤ ਉੱਪਲ, ਐਮ.ਸੀ ਬਲਵਿੰਦਰ ਸਿੰਘ ਮਿੰਟਾ ਅਤੇ ਸਤਨਾਮ ਸਿੰਘ, ਸੀਨੀਅਰ ਆਗੂ ਮਾਸਟਰ ਤਿਲਕ ਰਾਜ, ਮਨਜੀਤ ਸਿੰਘ ਬੁਮਰਾਹ, ਭੁਪਿੰਦਰ ਸਿੰਘ ਅਤੇ ਅਮਿਤ ਸੋਢੀ ਵੀ ਮੌਜੂਦ ਸਨ।