ਜਥੇਦਾਰ ਸੇਵਾ ਸਿੰਘ ਸੇਖਵਾ ਦੀ ਚੌਥੀ ਬਰਸੀ ਦੇ ਕੀਤੇ ਸ਼ਰਧਾ ਦੇ ਫੁੱਲ ਭੇਂਟ
ਹਲਕਾ ਕਾਦੀਆਂ ਤੋਂ ਇਲਾਵਾ ਸਮੁੱਚੇ ਪੰਜਾਬ ਵਿੱਚੋਂ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਸਮਰਥਕਾਂ ਨੇ ਭਰੀ ਹਾਜ਼ਰੀ
ਰੋਹਿਤ ਗੁਪਤਾ
ਗੁਰਦਾਸਪੁਰ : ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇਦਾਰ ਸੇਵਾ ਸਿੰਘ ਸੇਖਵਾਂ ਦੀ ਚੌਥੀ ਬਰਸ਼ੀ ਉਨਾਂ ਦੇ ਗ੍ਰਹਿ ਪਿੰਡ ਸੇਖਵਾਂ ਵਿਖੇ ਪਰਿਵਾਰ ਵੱਲੋਂ ਮਨਾਈ ਗਈ। ਉਹਨਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਇਸ ਉਪਰੰਤ ਜਥੇਦਾਰ ਉਜਾਗਰ ਸਿੰਘ ਯਾਦਗਾਰੀ ਮੈਮੋਰੀਅਲ ਦੇ ਵਿੱਚ ਸ਼ਰਧਾਂਜਲੀ ਸਮਾਗਮ ਦੇ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ਵੱਖ ਵੱਖ ਰਾਗੀ ਸਿੰਘਾਂ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦੇ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਬਲਦੇਵ ਸਿੰਘ ਨਮਾਣਾ ਨੇ ਗੁਰਬਾਣੀ ਦੇ ਪ੍ਰਥਾਏ ਕਥਾ ਪ੍ਰਚਾਰ ਕੀਤਾ ਅਤੇ ਸੰਗਤ ਨੂੰ ਗੁਰਬਾਣੀ ਦੇ ਆਸ਼ੇ ਅਨੁਸਾਰ ਆਪਣੀ ਜੀਵਨ ਜਾਂਚ ਜਿਉਣ ਲਈ ਅਪੀਲ ਕੀਤੀ। ਸ਼ਰਧਾਂਜਲੀ ਸਮਾਗਮ ਵਿੱਚ ਵੱਖ-ਵੱਖ ਸ਼ਖਸ਼ੀਅਤਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਜਥੇਦਾਰ ਸੇਵਾ ਸਿੰਘ ਸੇਖਵਾਂ ਜਿੱਥੇ ਇੱਕ ਦਰਵੇਸ਼ ਸਿਆਸਤਦਾਨ ਸਨ। ਉਸਦੇ ਨਾਲ ਨਾਲ ਉਹ ਪੰਜਾਬ ਦੇ ਸਾਹਿਤਕ ਅਤੇ ਬੁੱਧੀਜੀਵੀ ਵਰਗ ਵਿੱਚ ਵੀ ਰੋਸ਼ਨ ਦਿਮਾਗ ਵਜੋਂ ਜਾਣੇ ਜਾਂਦੇ ਸਨ। ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਜਥੇਦਾਰ ਉਜਾਗਰ ਸਿੰਘ ਦੀ ਤੀਸਰੀ ਪੀੜ੍ਹੀ ਦੇ ਰੂਪ ਵਿੱਚ ਜਗਰੂਪ ਸਿੰਘ ਸੇਖਵਾਂ ਆਮ ਆਦਮੀ ਪਾਰਟੀ ਅਤੇ ਲੋਕਾਂ ਦੀ ਸੇਵਾ ਵਿੱਚ ਹਨ। ਅਖੀਰ ਵਿੱਚ ਜਗਰੂਪ ਸਿੰਘ ਸੇਖਵਾ ਨੇ ਆਈ ਹੋਈ ਸੰਗਤ ਪਤਵੰਤੇ ਸੱਜਣਾਂ ਅਤੇ ਰਾਜਨੀਤਿਕ ਆਗੂਆਂ ਦਾ ਧੰਨਵਾਦ ਕੀਤਾ ਅਤੇ ਉਨਾਂ ਨੇ ਪ੍ਰਣ ਕੀਤਾ ਕਿ ਉਹ ਜਥੇਦਾਰ ਉਜਾਗਰ ਸਿੰਘ ਅਤੇ ਜਥੇਦਾਰ ਸੇਵਕ ਸਿੰਘ ਸੇਖਵਾਂ ਦੇ ਪਾਏ ਪੂਰਨਿਆਂ ਤੇ ਆਪਣੀ ਰਾਜਨੀਤੀ ਦੀ; ਸੇਵਾ ਕਰਦੇ ਰਹਿਣਗੇ। ਇਸ ਮੌਕੇ ਪੰਜਾਬ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਿਧਾਇਕ ਬਟਾਲਾ,ਪੰਜਾਬ ਹੈਲਥ ਕਾਰਪੋਰੇਸ਼ਨ ਦੇ ਚੇਅਰਮੈਨ ਸ਼੍ਰੀ ਰਮਨ ਬਹਿਲ, ਗੁਰਦੀਪ ਸਿੰਘ ਰੰਧਾਵਾ ਵਿਧਾਇਕ ਡੇਰਾ ਬਾਬਾ ਨਾਨਕ, ਸਾਬਕਾ ਚੇਅਰਮੈਨ ਬਲਬੀਰ ਸਿੰਘ ਪੰਨੂ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ, ਸ਼ਮਸ਼ੇਰ ਸਿੰਘ ਹਲਕਾ ਇੰਚਾਰਜ ਦੀਨਾ ਨਗਰ, ਜੋਬਨ ਰੰਧਾਵਾ ਜ਼ਿਲ੍ਾ ਪ੍ਰਧਾਨ ਆਮ ਆਦਮੀ ਪਾਰਟੀ ਜਿਲ੍ਾ ਯੋਜਨਾ ਬੋਰਡ ਦੇ ਚੇਅਰਮੈਨ ਵੱਖ-ਵੱਖ ਆਦਿ ਨੇ ਵੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।