‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਕੇਜਰੀਵਾਲ ਤੇ CM ਮਾਨ ਅੱਜ 7 ਜਨਵਰੀ ਨੂੰ ਕਰਨਗੇ ਸ਼ੁਰੂ
ਰਵੀ ਜੱਖੂ
ਜਲੰਧਰ, 7 ਜਨਵਰੀ 2026
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਆਪਣੇ ਦੂਜੇ ਪੜਾਅ ਵਿੱਚ ਪ੍ਰਵੇਸ਼ ਕਰ ਰਹੀ ਹੈ। ਅੱਜ ਜਲੰਧਰ ਵਿਖੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਵਿਸ਼ੇਸ਼ ਮੁਹਿੰਮ ਦੇ ਅਗਲੇ ਪੜਾਅ ਦਾ ਆਗਾਜ਼ ਕਰਨਗੇ।
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ: ਦੂਜੇ ਪੜਾਅ ਦੀ ਸ਼ੁਰੂਆਤ ਅਤੇ ਹੁਣ ਤੱਕ ਦਾ ਰਿਪੋਰਟ ਕਾਰਡ
ਪਹਿਲੇ ਪੜਾਅ ਦੀਆਂ ਵੱਡੀਆਂ ਪ੍ਰਾਪਤੀਆਂ - ਪੰਜਾਬ ਪੁਲਿਸ ਅਤੇ ਸਰਕਾਰ ਦੇ ਸਾਂਝੇ ਯਤਨਾਂ ਸਦਕਾ ਪਹਿਲੇ ਪੜਾਅ ਦੌਰਾਨ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ ਕੀਤੀ ਗਈ ਹੈ: ਹੁਣ ਤੱਕ 43,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾ ਚੁੱਕਾ ਹੈ।
FIR ਦਰਜ: ਨਸ਼ਾ ਤਸਕਰੀ ਨਾਲ ਸਬੰਧਤ ਕੁੱਲ 29,978 ਮਾਮਲੇ (FIR) ਦਰਜ ਕੀਤੇ ਗਏ ਹਨ।
ਨਸ਼ੀਲੇ ਪਦਾਰਥਾਂ ਦੀ ਬਰਾਮਦਗੀ: ਪੁਲਿਸ ਨੇ ਭਾਰੀ ਮਾਤਰਾ ਵਿੱਚ ਨਸ਼ਾ ਜ਼ਬਤ ਕੀਤਾ ਹੈ, ਜਿਸ ਵਿੱਚ 1,859 ਕਿਲੋ ਹੈਰੋਇਨ ਸ਼ਾਮਲ ਹੈ। ਤਸਕਰਾਂ ਕੋਲੋਂ 15.32 ਕਰੋੜ ਰੁਪਏ ਦੀ ਡਰੱਗ ਮਨੀ (ਨਸ਼ੇ ਦੀ ਕਮਾਈ) ਬਰਾਮਦ ਕੀਤੀ ਗਈ ਹੈ।
ਦੂਜੇ ਪੜਾਅ ਦਾ ਉਦੇਸ਼
ਅੱਜ ਜਲੰਧਰ ਤੋਂ ਸ਼ੁਰੂ ਹੋਣ ਵਾਲੇ ਦੂਜੇ ਪੜਾਅ ਦਾ ਮੁੱਖ ਮਕਸਦ ਨਾ ਸਿਰਫ਼ ਤਸਕਰਾਂ ਨੂੰ ਫੜਨਾ ਹੈ, ਸਗੋਂ ਨੌਜਵਾਨਾਂ ਨੂੰ ਖੇਡਾਂ ਅਤੇ ਰੁਜ਼ਗਾਰ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣਾ। ਪਿੰਡ ਅਤੇ ਮੁਹੱਲਾ ਪੱਧਰ 'ਤੇ ਨਸ਼ਾ ਵਿਰੋਧੀ ਕਮੇਟੀਆਂ ਨੂੰ ਹੋਰ ਮਜ਼ਬੂਤ ਕਰਨਾ।