ਅੰਮ੍ਰਿਤਸਰ ਜ਼ਿਲ੍ਹੇ ਦੇ ਯੂਥ ਕਲੱਬਾਂ ਨੂੰ ਦਿੱਤੀਆਂ ਜਾਣਗੀਆਂ ਸਪੋਰਟਸ ਕਿੱਟਾਂ - ਸੁਖਵਿੰਦਰ ਸਿੰਘ ਬਿੰਦਰਾ
ਅੰਮ੍ਰਿਤਸਰ, 8 ਜਨਵਰੀ 2026 - ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਵੱਲੋਂ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ. ਵੀਰੇਂਦਰ ਕੁਮਾਰ ਦੀ ਅਗਵਾਈ ਹੇਠ ਐਲਾਨ ਗਿਆ ਕੀਤਾ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਯੂਥ ਕਲੱਬਾਂ ਨੂੰ 'ਸਪੋਰਟਸ ਕਿੱਟਾਂ' ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹੋਰ ਹੰਬਲੇ ਵੀ ਮਾਰੇ ਜਾਣਗੇ।
ਇਸ ਮੌਕੇ ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ ਕਰਦਾ ਹੈ। ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਅਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੁਖਵਿੰਦਰ ਸਿੰਘ ਬਿੰਦਰਾ, ਕੈਬਨਿਟ ਮੰਤਰੀ ਡਾ. ਵੀਰੇਂਦਰ ਕੁਮਾਰ, ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਦੀ ਅਗੁਵਾਈ ਹੇਠ 18 ਨਵੰਬਰ 2025 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਰਾਸ਼ਟਰੀ ਪੱਧਰ ਤੇ ਪੰਜਾਬ ਦੇ ਯੂਥ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਮਾਗਮ ਕੀਤਾ ਗਿਆ ਸੀ। ਇਸ ਸਮਾਗਮ ਵਿੱਚ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ , ਬੀਐੱਸਐੱਫ ਕਰਮਚਾਰੀਆਂ, ਸਵੈ-ਸਹਾਇਤਾ ਸਮੂਹਾਂ, ਅਧਿਆਤਮਕ ਸੰਗਠਨਾਂ, ਯੁਵਾ ਕਲੱਬਾਂ ਅਤੇ ਗੈਰ-ਸਰਕਾਰੀ ਸੰਗਠਨਾਂ ਸਮੇਤ 20,000 ਤੋਂ ਵੱਧ ਭਾਗੀਦਾਰਾਂ ਨੇ ਸ਼ਿਰਕਤ ਕੀਤੀ ਸੀ। ਆਉਂਦੇ ਸਮੇਂ 'ਚ ਉਹ ਹੋਰ ਵੀ ਅਜਿਹੇ ਪ੍ਰੋਗਰਾਮ ਉਲੀਕਣਗੇ ਜਿਸ ਨਾਲ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਿਆ ਜਾ ਸਕੇ ਅਤੇ ਉਨ੍ਹਾਂ ਨੂੰ ਖੇਡਾਂ ਦੇ ਨਾਲ ਜੋੜਿਆ ਜਾ ਸਕੇ।
ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਉਹ ਪਹਿਲਾਂ ਵੀ ਪੰਜਾਬ ਯੂਥ ਵਿਕਾਸ ਬੋਰਡ (ਪੰਜਾਬ ਸਰਕਾਰ) 'ਚ ਸਟੇਟ ਚੇਅਰਪਰਸਨ ਰਹਿ ਚੁੱਕੇ ਹਨ। ਸਟੇਟ ਚੇਅਰਪਰਸਨ ਰਹਿੰਦਿਆਂ ਵੀ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਬਹੁਤ ਕੰਮ ਕੀਤੇ ਹਨ। ਯੂਥ ਕਲੱਬਾਂ, ਕਾਲਜਾਂ ਅਤੇ ਯੂਨੀਵਰਸਿਟੀਆਂ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨੌਜਵਾਨਾਂ ਨੂੰ ਮੁਫ਼ਤ ਖੇਡ ਕਿੱਟਾਂ ਵੀ ਵੰਡਦੇ ਰਹਿੰਦੇ ਸਨ। ਇਸ ਤੋਂ ਇਲਾਵਾ ਜਿਸ ਵੀ ਖਿਡਾਰੀ ਨੂੰ ਜਦ ਕੋਈ ਮੁਸ਼ਕਿਲ ਆਉਂਦੀ ਸੀ ਤਾਂ ਉਸ ਦਾ ਹੱਲ ਕੀਤਾ ਜਾਂਦਾ ਸੀ, ਉਨ੍ਹਾਂ ਦੇ ਖੇਡ ਜੀਵਨ 'ਚ ਕੋਈ ਰੁਕਾਵਟ ਨਾ ਪਵੇ ਇਸ ਲਈ ਉਨ੍ਹਾਂ ਨਾਲ ਪੂਰਾ ਸਹਿਯੋਗ ਕੀਤਾ ਜਾਂਦਾ ਸੀ, ਹੁਣ ਵੀ ਸਾਡੇ ਵਿਭਾਗ ਵੱਲੋਂ ਖਿਡਾਰੀਆਂ ਨਾਲ ਪੂਰਾ ਸਹਿਯੋਗ ਕੀਤਾ ਜਾਂਦਾ ਹੈ।
ਅਖੀਰ 'ਚ ਬਿੰਦਰਾ ਨੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੈਬਨਿਟ ਮੰਤਰੀ ਡਾ. ਵਰਿੰਦਰ ਕੁਮਾਰ ਦਾ ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੀ ਮੁਹਿੰਮ ਲਈ ਧੰਨਵਾਦ ਕੀਤਾ।