ਨਵਾਂਸ਼ਹਿਰ 'ਚ 'ਪੰਜਾਬ ਸਖੀ ਸ਼ਕਤੀ ਮੇਲੇ' ਦੀ ਧੂਮ: ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਲਈ ਪ੍ਰਸ਼ਾਸਨ ਦੀ ਵੱਡੀ ਪਹਿਲ
ਪੰਜਾਬ ਸਖੀ ਸ਼ਕਤੀ ਮੇਲਾ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਨਿਭਾਏਗਾ ਅਹਿਮ ਭੂਮਿਕਾ : ਸਹਾਇਕ ਕਮਿਸ਼ਨਰ ਜਨਰਲ
ਪ੍ਰਮੋਦ ਭਾਰਤੀ
ਨਵਾਂਸ਼ਹਿਰ 06 ਫ਼ਰਵਰੀ,2026 ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਤੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਥਾਨ ਆਈ.ਟੀ.ਆਈ ਦੀ ਗਰਾਊਂਡ ਵਿਖੇ ਚੱਲ ਰਹੇ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲੇ ਦੇ ਦੂਜੇ ਦਿਨ ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਨੇ ਸ਼ਿਰਕਤ ਕੀਤੀ ਅਤੇ ਖੇਤਰੀ ਟਰਾਂਸਪੋਰਟ ਅਧਿਕਾਰੀ ਇੰਦਰਪਾਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਨੇ ਕਿਹਾ ਕਿ ਮੇਲੇ ਦਾ ਮੁੱਖ ਉਦੇਸ਼ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣਾ ਅਤੇ ਉਨ੍ਹਾਂ ਦੇ ਉਤਪਾਦਾਂ ਨੂੰ ਵੱਡਾ ਮੰਚ ਪ੍ਰਦਾਨ ਕਰਨਾ ਹੈ। ਇਸ ਮੌਕੇ ’ਤੇ ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਅਤੇ ਖੇਤਰੀ ਟਰਾਂਸਪੋਰਟ ਅਧਿਕਾਰੀ ਇੰਦਰਪਾਲ ਵਲੋਂ ਮੇਲੇ ਵਿੱਚ ਘਰੇਲੂ ਸਮੱਗਰੀ ਸਮਾਨ, ਹੱਥੀ ਬਣਾਏ ਘਰੇਲੂ ਸਾਜੋ ਸਮਾਨ ਅਤੇ ਆਰਗੈਨਿਕ ਉਤਪਾਦ, ਆਚਾਰ, ਮੁਰੱਬੇ ਅਤੇ ਜੈਮ ਸਟਾਲ, ਮਹਿੰਦੀ, ਪਰਫਿਊਮ, ਕੈਂਡਲ ਸਟਾਲ, ਸਭਿਆਚਾਰਕ ਪ੍ਰੋਗਰਾਮ, ਨੇਲ ਆਰਟ, ਬੱਚਿਆਂ ਲਈ ਝੂਲੇ, ਨੌਜਵਾਨਾਂ ਲਈ ਟੈਟੂ ਆਰਟ, ਲਾਈਵ ਸਕੈਚਿੰਗ ਅਤੇ ਲਾਈਵ ਫੂਡ ਸਟਾਲਾਂ ਦੀ ਪ੍ਰਦਰਸ਼ਨੀ ਦਾ ਦੌਰਾ ਕੀਤਾ ਗਿਆ ਅਤੇ ਸਵੈ ਸਹਾਇਤਾ ਸਮੂਹ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ।
ਉਨ੍ਹਾਂ ਨੇ ਦੱਸਿਆ ਕਿ ਇਸ ਮੇਲੇ ਵਿੱਚ 58 ਦੇ ਕਰੀਬ ਵੱਖ-ਵੱਖ ਘਰੇਲੂ ਉਤਪਾਦਾਂ ਦੇ ਸਟਾਲ ਲੱਗੇ ਹਨ ਅਤੇ ਇਸ ਦੇ ਨਾਲ ਹੀ ਪੰਜਾਬ ਸਕਿੱਲ ਡਿਵੈਲਪਮੈਂਟ, ਡੇਅਰੀ ਵਿਭਾਗ, ਬਾਗਬਾਨੀ ਵਿਭਾਗ, ਸਿਹਤ ਵਿਭਾਗ ਆਦਿ ਵਿਭਾਗ ਵੱਲੋਂ ਵੀ ਸਟਾਲ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਮੇਲਾ 5 ਫਰਵਰੀ ਨੂੰ ਸ਼ੁਰੂ ਹੋਇਆ ਸੀ ਅਤੇ ਅੱਜ ਮੇਲੇ ਦਾ ਦੂਜਾ ਦਿਨ ਹੈ ਅਤੇ 7 ਫਰਵਰੀ ਨੂੰ ਮੇਲੇ ਦੀ ਸਮਾਪਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਜਿੱਥੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪੇਸ਼ ਕੀਤਾ ਗਿਆ ਉੱਥੇ ਹੀ ਗਾਇਕ ਵੱਲੋਂ ਸ਼ਾਮ ਨੂੰ ਰੰਗ ਬਣਿਆ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿੱਚ ਆਪਣੇ ਪਰਿਵਾਰ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਪੁੱਜ ਕੇ ਸਵੈ ਸਹਾਇਤਾ ਸਮੂਹ ਵੱਲੋਂ ਬਣਾਏ ਗਏ ਉਤਪਾਦਨਾਂ ਨੂੰ ਖਰੀਦ ਕਰਕੇ ਬੜਾਵਾ ਦੇਣ ਤਾਂ ਕਿ ਮਹਿਲਾ ਸ਼ਕਤੀਕਰਣ ਨੂੰ ਮਜ਼ਬੂਤੀ ਮਿਲ ਸਕੇ।