ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਢੇਲਵਾਂ ਵਿਖੇ ਆਖੰਡਪਾਠ ਦੇ ਭੋਗ ਮੌਕੇ ਹੋਏ ਨਤਮਸਤਕ
--ਕਿਹਾ ਸੂਬਾ ਸਰਕਾਰ ਲੋਕਾਂ ਦੀ ਬੇਹਤਰ ਭਲਾਈ ਲਈ ਕਰ ਰਹੀ ਹੈ ਵਿਸ਼ੇਸ਼ ਉਪਰਾਲੇ
--ਪਿੰਡ ਦੇ ਚੱਲ ਵਿਕਾਸ ਕਾਰਜਾਂ ਬਾਰੇ ਕੀਤੀ ਗੱਲਬਾਤ
ਬਠਿੰਡਾ, 13 ਫਰਵਰੀ 2026 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਆਮ ਲੋਕਾਂ ਨੂੰ ਮੁਢਲੀਆਂ ਬੁਨਿਆਦੀ ਸਹੂਲਤਾਂ ਦੇਣ ਤੋਂ ਇਲਾਵਾ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਸੂਬੇ ਨੂੰ ਹੋਰ ਤਰੱਕੀ ਵੱਲ ਲਿਜਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹੇ ਦੇ ਪਿੰਡ ਢੇਲਵਾਂ ਵਿਖੇ ਸ੍ਰੀ ਆਖੰਡਪਾਠ ਦੇ ਭੋਗ ਮੌਕੇ ਨਤਮਸਤਕ ਹੋਣ ਤੋਂ ਬਾਅਦ ਕੀਤਾ। ਇਸ ਮੌਕੇ ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਤੋਂ ਇਲਾਵਾ ਖੇਡਾਂ ਆਦਿ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਸੂਬੇ ਨੂੰ ਸਿਹਤ ਪੱਖੋਂ ਤੰਦਰੁਸਤ ਬਨਾਉਣ ਤੋਂ ਇਲਾਵਾ ਨੌਜਵਾਨਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਸਮੇਂ ਦਾ ਹਾਣੀ ਬਣਾਉਣ ਦੇ ਨਾਲ-ਨਾਲ ਖੇਡਾਂ ਨਾਲ ਵੀ ਜੋੜਿਆ ਜਾ ਸਕੇ।
ਸਪੀਕਰ ਸ. ਸੰਧਵਾਂ ਨੇ ਇਸ ਮੌਕੇ ਕਿਹਾ ਕਿ ਪਿੰਡ ਢੇਲਵਾਂ ਵਿਖੇ ਵਿਕਾਸ ਕਾਰਜਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਆਮ ਆਦਮੀ ਕਲੀਨਿਕ ਸ਼ੁਰੂ ਹੋ ਚੁੱਕਾ ਹੈ ਅਤੇ ਓਪਨ ਜਿੰਮ ਵੀ ਸ਼ੁਰੂ ਹੋ ਚੁੱਕਾ ਹੈ। ਇਸ ਤੋਂ ਇਲਾਵਾ 33 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਂਡ ਵੀ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਲਈ ਵੀ ਪਿੰਡ ਦੇ ਵਿਕਾਸ ਲਈ ਸਮੇਂ-ਸਮੇਂ ਤੇ ਹੋਰ ਵੀ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਪਿੰਡ ਦੀ ਪੰਚਾਇਤ ਤੋਂ ਇਲਾਵਾ ਹੋਰ ਵੀ ਮੋਹਤਬਰ ਆਦਿ ਹਾਜ਼ਰ ਸਨ।