"ਗੈਂਗਸਟਰਾਂ ਤੇ ਵਾਰ ਮੁਹਿੰਮ" ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ਦੀ ਚੈਕਿੰਗ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ, 14 ਫਰਵਰੀ 2026 : ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਚਲਾਈ ਜਾ ਰਹੀ ਮਹਿਮ "ਗੈਂਗਸਟਰਾਂ ਤੇ ਵਾਰ" ਤਹਿਤ ਜ਼ਿਲ੍ਹੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਅਭਿਮੰਨਿਊ ਰਾਣਾ ਆਈ.ਪੀ.ਐੱਸ, ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਇੱਕ ਵਿਸਥਾਰਪੂਰਕ ਚੈਕਿੰਗ ਮੁਹਿੰਮ ਚਲਾਈ ਗਈ।ਇਸ ਚੈਕਿੰਗ ਦੌਰਾਨ ਜ਼ਿਲ੍ਹਾ ਅੰਦਰ ਵੱਖ-ਵੱਖ ਥਾਵਾਂ ਤੇ ਨਾਕਿਆਂ ਤੋਂ ਇਲਾਵਾ, ਰੇਲਵੇ ਸਟੇਸ਼ਨ ਤੇ ਜਾਂਚ ਕੀਤੀ ਗਈ। ਇਸ ਮੌਕੇੇੇ ਪੁਲਿਸ ਪੈਸੈਂਜਰ ਬੈਗਾਂ ਦੀ ਸਕੈਨਿੰਗ, ਰਿਕਾਰਡ ਜਾਂਚ , ਸ਼ੱਕੀ ਵਿਅਕਤੀਆਂ ਨੂੰ ਚੈੱਕ ਕੀਤਾ ਗਿਆ, ਅਤੇ ਸਵਾਰੀਆਂ ਦੇ ਬੈਗਾਂ ਦੀ ਜਾਂਚ ਕੀਤੀ।
ਜੀ.ਆਰ.ਪੀ ਪੁਲਿਸ ਟੀਮ ਦੇ ਨਾਲ ਮਿਲ ਕੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਪਛਾਣ ਪੁਸ਼ਟੀ ਕੀਤੀ ਗਈ।
ਕਈ ਵਿਅਕਤੀਆਂ ਦੇ ਰਿਕਾਰਡ PAIS ਐਪ ਰਾਹੀਂ ਤੁਰੰਤ ਵੇਰੀਫਾਈ ਕੀਤੇ ਗਏ, ਤਾਂ ਜੋ ਉਹਨਾਂ ਦੇ ਕਿਸੇ ਕ੍ਰਿਮੀਨਲ ਰਿਕਾਰਡ ਨੂੰ ਜਾਂਚਿਆ ਜਾ ਸਕੇ।
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸੁਰੱਖਿਆ ਯਕੀਨੀ ਬਣਾਉਣ ਲਈ ਰੇਲਵੇ ਸਟੇਸ਼ਨਾ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਰੇਲਵੇ ਸਟੇਸ਼ਨ ਦੇ ਨਜ਼ਦੀਕ ਲੰਬੇ ਸਮੇਂ ਤੋਂ ਲਿਵਾਰਸ ਅਵਸਥਾ ਵਿੱਚ ਖੜ੍ਹੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ‘ਵਾਹਨ ਐਪ’ ਦੀ ਮਦਦ ਨਾਲ ਵਾਹਨਾਂ ਨੂੰ ਵੈਰੀਫਾਈ ਕੀਤਾ ਤੇ ਉਹਨਾਂ ਦੇ ਪੁਲਿਸ ਰਿਕਾਰਡ ਨੂੰ ਵੀ ਵੇਰੀਫਾਈ ਕੀਤਾ ਗਿਆ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਉਨ੍ਹਾਂ ਵਿੱਚੋਂ ਕੋਈ ਵਾਹਨ ਕਿਸੇ ਨਾਜਾਇਜ਼ ਗਤੀਵਿਧੀ ਜਾਂ ਪੈਂਡਿੰਗ ਕੇਸ ਵਿੱਚ ਲੋੜੀਂਦਾ ਤਾਂ ਨਹੀਂ ਹੈ। ਨਾਲ ਹੀ ਰੇਲ ਗੱਡੀ ਵਿੱਚ ਸਵਾਰ ਹੋਣ ਵਾਲੇ ਯਾਤਰੀਆਂ ਨੂੰ ਚੈੱਕ ਕੀਤਾ ਗਿਆ।
ਇਹ ਸਰਚ ਆਪਰੇਸ਼ਨ ਸ੍ਰੀ ਮੁਕਤਸਰ ਸਾਹਿਬ ਜਿਲੇ ਦੀਆਂ ਚਾਰੇ ਸਬ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹ, ਲੰਬੀ ਅਤੇ ਮਲੋਟ ਵਿਖੇ ਚਲਾਇਆ ਗਿਆ ਇਸ ਮੌਕੇ ਸ੍ਰੀ ਬਚਨ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ), ਸ੍ਰੀ ਅਰੁਣ ਮੁੰਡਨ ਡੀ.ਐਸ.ਪੀ (ਗਿੱਦੜਬਾਹਾ) ਸ੍ਰੀ ਹਰਬੰਸ ਸਿੰਘ ਡੀ.ਐਸ.ਪੀ (ਲੰਬੀ) ਸ੍ਰੀ ਨਵੀਨਪਾਲ ਸਿੰਘ ਡੀ.ਐਸ.ਪੀ (ਮਲੋਟ) ਵੱਲੋਂ ਅਲੱਗ ਅਲੱਗ ਪੁਲਿਸ ਟੀਮਾਂ ਮੌਜੂਦ ਰਹੀਆ। ਜਿੱਥੇ ਵੀ ਪੁਲਿਸ ਨੂੰ ਕੋਈ ਵਾਹਨ ਜਾਂ ਵਿਅਕਤੀ ਸ਼ੱਕੀ ਲੱਗਾ, ਉੱਥੇ ਉਨ੍ਹਾਂ ਦੇ ਵਾਹਨ ਦੇ ਕਾਗਜ਼, ਡਰਾਇਵਿੰਗ ਲਾਇਸੈਂਸ, ਨੰਬਰ ਪਲੇਟ ਜਾਂ ਵਾਧੂ ਐਕਸੈਸਰੀਜ਼ ਜਾਂਚੀਆਂ ਗਈਆਂ।ਬਿਨਾਂ ਨੰਬਰ, ਡਿੰਮ ਲਾਈਟ, ਮੋਡੀਫਾਈਡ ਸਿਲੈਂਸਰ ਜਾਂ ਹੋਰ ਟਰੈਫਿਕ ਦੀ ਉਲੰਘਣਾ ਕਰਨ ਵਾਲਿਆਂ ਨੂੰ ਰੋਕ ਕੇ ਉਨ੍ਹਾਂ ਉੱਤੇ ਕਾਰਵਾਈ ਕੀਤੀ ਗਈ।ਉੱਥੇ ਹੀ PAIS ਐਪ ਦੀ ਵਰਤੋਂ ਕਰਕੇ ਜਿਨ੍ਹਾਂ ਵਿਅਕਤੀਆਂ ਤੇ ਸ਼ੱਕ ਹੋਇਆ, ਉਨ੍ਹਾਂ ਦਾ ਰਿਕਾਰਡ ਕ੍ਰਿਮੀਨਲ ਡਾਟਾਬੇਸ ਚੈੱਕ ਕੀਤਾ ਗਿਆ ।
ਐਸਐਸਪੀ ਵੱਲੋਂ ਅਪੀਲ
ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਇਸ ਮੁਹਿੰਮ ਬਾਰੇ ਦੱਸਿਆ ਕਿ:
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ਦੀ ਚੈਕਿੰਗ ਮੁਹਿੰਮ ਹੇਠ ਗੈਂਗਸਟਰਾਂ ਤੇ ਵਾਰ ਮਹਿਮ ਨੂੰ ਮੁੱਖ ਰੱਖਦਿਆਂ ਨਿਰੰਤਰ ਚੈਕਿੰਗ ਹੋ ਰਹੀ ਹੈ, ਜਿਸਦਾ ਉਦੇਸ਼ ਜਨਤਾ ਵਿੱਚ ਭਰੋਸਾ ਪੈਦਾ ਕਰਨਾ ਹੈ। ਕਿਸੇ ਵੀ ਸ਼ੱਕੀ ਜਾਂ ਗਲਤ ਤੱਤ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਤੁਸੀਂ ਆਪਣੇ ਇਲਾਕੇ ਵਿੱਚ ਕਿਸੇ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਨੂੰ ਦੇਖਦੇ ਹੋ, ਤਾਂ ਬੇਝਿਜਕ ਪੁਲਿਸ ਨਾਲ ਸੰਪਰਕ ਕਰੋ। ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ ਤੇ ਤੁਹਾਡੇ ਸਹਿਯੋਗ ਨਾਲ ਸੂਬੇ ਵਿੱਚ ਸ਼ਾਂਤੀ ਬਣੀ ਰਹੇਗੀ।”